ਪੰਜਾਬ ਦੇ ਓਲੰਪੀਅਨ ਪਦਮਸ਼੍ਰੀ ਮੁੱਕੇਬਾਜ਼ ਕੌਰ ਸਿੰਘ ਨਹੀਂ ਰਹੇ
ਮੁੱਖ ਮੰਤਰੀ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਪੜ੍ਹੋ, ਕੀ ਲਿਖਿਆ ਸ਼ੋਕ ਸੰਦੇਸ਼ ‘ਚ
ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ) ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ ਓਲੰਪੀਅਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਉਹਨਾ ਨੇ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਦਬਦਬਾ ਕਾਇਮ ਕੀਤਾ ਅਤੇ ਦੇਸ਼ ਲਈ ਸੋਨ ਤਗਮਾ ਜਿੱਤਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇੱਕ ਟਵੀਟ ਕਰਦਿਆਂ ਲਿਖਿਆ , “ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ”
ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ pic.twitter.com/koM0oYC06q
— Bhagwant Mann (@BhagwantMann) April 27, 2023