ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਿਆ
ਮਾਲਵਿੰਦਰ ਜੱਗੀ, ਸਕੱਤਰ, ਲੋਕ ਸੰਪਰਕ ਵਿਭਾਗ ਅਤੇ ਸੋਨਾਲੀ ਗਿਰੀ ਡਾਇਰੈਕਟਰ ਨੇ ਕੀਤਾ ਸਵਾਗਤ
ਚੰਡੀਗੜ੍ਹ, 20 ਮਾਰਚ (ਵਿਸ਼ਵ ਵਾਰਤਾ) ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਕੈਬਨਿਟ ਮੰਤਰੀ ਦਾ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।