ਪੰਜਾਬ ਦੇ ਕੱਚੇ ਅਧਿਆਪਕਾਂ ਲਈ ਅੱਜ ਦਾ ਦਿਨ ਹੋਵੇਗਾ ਇਤਿਹਾਸਿਕ
ਮੁੱਖ ਮੰਤਰੀ ਮਾਨ ਜਾਰੀ ਕਰਨਗੇ ਨੌਕਰੀ ਪੱਕੀ ਕਰਨ ਦਾ ਹੁਕਮ
ਚੰਡੀਗੜ੍ਹ,28ਜੁਲਾਈ(ਵਿਸ਼ਵ ਵਾਰਤਾ)ਪੰਜਾਬ ਵਿੱਚ ਠੇਕਾ/ਕੱਚੇ ਅਧਿਆਪਕਾਂ ਦੀ 10 ਸਾਲ ਪੁਰਾਣੀ ਮੰਗ ਅੱਜ ਪੂਰੀ ਹੋ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 12500 ਦੇ ਕਰੀਬ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਹੁਕਮ ਜਾਰੀ ਕਰਨਗੇ। ਇਸ ਨਾਲ ਕਰੀਬ ਦਸ ਸਾਲਾਂ ਤੋਂ ਨੌਕਰੀ ਪੱਕੀ ਹੋਣ ਦੀ ਆਸ ਵਿੱਚ ਬੈਠੇ ਅਧਿਆਪਕਾਂ ਦੀ ਉਡੀਕ ਖ਼ਤਮ ਹੋ ਜਾਵੇਗੀ। ਸੀਐਮ ਭਗਵੰਤ ਮਾਨ ਦੇ ਇਸ ਫੈਸਲੇ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ “28 ਜੁਲਾਈ 2023… ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਹ ਦਿਨ ਇਤਿਹਾਸਿਕ ਹੋਵੇਗਾ, ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ। ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।”
https://twitter.com/harjotbains/status/1684110461313204225?t=6B_3uctmZb6bd5RvxBD4ZA&s=08























