• Latest
  • Trending
ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ- ਭਗਵੰਤ ਮਾਨ

ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ- ਭਗਵੰਤ ਮਾਨ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

7 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

7 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

8 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

8 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

8 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

8 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

9 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

9 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, November 17, 2026
No Result
View All Result
10 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ- ਭਗਵੰਤ ਮਾਨ

May 19, 2020
in ਖਬਰਾਂ, ਪੰਜਾਬ
ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ- ਭਗਵੰਤ ਮਾਨ

ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ- ਭਗਵੰਤ ਮਾਨ
*👉ਐਮ.ਐਸ.ਪੀ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ, ਬਰਬਾਦ ਹੋ ਜਾਣਗੇ ਪੰਜਾਬ-ਹਰਿਆਣਾ ਦੇ ਖੇਤੀ ‘ਤੇ ਨਿਰਭਰ ਸਾਰੇ ਵਰਗ*
*👉🏻ਕੈਪਟਨ ਦਾ ਹੋਇਆ ਭਗਵਾਕਰਨ, ਹਰਸਿਮਰਤ ਦੀ ਵਜ਼ੀਰੀ ਖ਼ਾਤਰ ਬਾਦਲਾਂ ਨੇ ਗਹਿਣੇ ਧਰਿਆ ਪੰਜਾਬ*
*👉🏿ਹੁਣ ਕਿਹੜੇ ਮੂੰਹ ਲੋਕਾਂ ‘ਚ ਜਾਣਗੇ ਕਾਂਗਰਸੀ*
*👉🏽ਮੋਦੀ ਦੀ ਮਨਮਾਨੀ ਨਾ ਰੋਕੀ ਤਾਂ ਗ਼ੁਲਾਮਾਂ ਤੇ ਬੇਜ਼ਮੀਨਿਆਂ ਵਾਲੇ ਮੁਜ਼ਾਹਰਾ ਕਲਚਰ ਦੀ ਵਾਪਸੀ ਤੈਅ*
*ਚੰਡੀਗੜ੍ਹ, 19 ਮਈ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਅਤੇ ਅੰਬਾਨੀ-ਅੰਡਾਨੀ ਵਰਗਿਆਂ ਦੇ ਕਾਰਪੋਰੇਟਸ ਘਰਾਨਿਆਂ ਨੂੰ ਹੋਰ ਡਾਢੇ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖੇ ਹਮਲੇ ਕੀਤੇ ਹਨ। ਭਗਵੰਤ ਮਾਨ ਮੰਗਲਵਾਰ ਨੂੰ ਰਾਜਧਾਨੀ ‘ਚ ਮੀਡੀਆ ਦੇ ਰੂਬਰੂ ਹੋਏ ਅਤੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕੋਰੋਨਾ ਪ੍ਰਕੋਪ ਦੇ ਦੌਰਾਨ ਲਏ ਗਏ ਕਈ ਫ਼ੈਸਲਿਆਂ ਅਤੇ ਕੀਤੀਆਂ ਗਈਆਂ ਘੋਸ਼ਣਾਵਾਂ ਨੂੰ ਗ਼ਰੀਬਾਂ ਨਾਲ ਧੋਖਾ, ਕਿਸਾਨਾਂ-ਮਜ਼ਦੂਰਾਂ ਲਈ ਬਰਬਾਦੀ ਅਤੇ ਕਾਰਪੋਰੇਟਸ ਘਰਾਨਿਆਂ ਲਈ ਵਰਦਾਨ ਦੱਸਿਆ।
ਭਗਵੰਤ ਮਾਨ ਨੇ ਕਿਹਾ ਕਿ ਸੰਘੀ ਢਾਂਚੇ ਮੁਤਾਬਿਕ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਮੋਦੀ ਸਰਕਾਰ ਨੇ ਕਾਂਗਰਸ ਨੂੰ ਵੀ ਮਾਤ ਦੇ ਦਿੱਤੀ ਹੈ। ਹੁਣ ਤੱਕ ਕਿਸਾਨਾਂ ਤੇ ਅਸਲੀ ਸੰਘੀ ਢਾਂਚੇ ਦਾ ਅਲੰਬਰਦਾਰ ਕਹਾਉਣ ਵਾਲੇ ਅਕਾਲੀ ਦਲ (ਬਾਦਲ) ਨੇ ਹਰਸਿਮਰਤ ਕੌਰ ਦੀ ਵਜ਼ੀਰੀ ਬਦਲੇ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਮੋਦੀ ਕੋਲ ਗਹਿਣੇ ਰੱਖ ਦਿੱਤੇ। ਭਗਵੰਤ ਮਾਨ ਨੇ ਬਾਦਲਾਂ ਨੂੰ ਪੁੱਛਿਆ ਕਿ ਜਦ ਖੁੱਲ੍ਹੀ ਮੰਡੀ ਜਾਂ ਇੱਕ ਰਾਸ਼ਟਰ ਇੱਕ ਮੰਡੀ ਦੇ ਨਾਅਰੇ ਹੇਠ ਪੰਜਾਬ ਅਤੇ ਹਰਿਆਣਾ ਦੇ ਮੰਡੀਕਰਨ ਢਾਂਚੇ (ਜਿਸ ਨੂੰ ਦੁਨੀਆ ਦਾ ਸਰਵੋਤਮ ਮੰਡੀ ਸਿਸਟਮ ਮੰਨਿਆਂ ਜਾਂਦਾ ਹੈ) ਨੂੰ ਖ਼ਤਮ ਕਰ ਕੇ ਪ੍ਰਾਈਵੇਟ ਘਰਾਨਿਆਂ ਨੂੰ ਪੰਜਾਬ ਦੀਆਂ ਮੰਡੀਆਂ ‘ਚ ਖ਼ਤਰਨਾਕ ਐਂਟਰੀ ਦੇ ਮਨਸੂਬੇ (ਨੀਤੀਆਂ) ਬਣ ਰਹੀਆਂ ਸਨ ਤਾਂ ਹਰਸਿਮਰਤ ਕੌਰ ਬਾਦਲ ਨੇ ਵਿਰੋਧ ਕਿਉਂ ਨਹੀਂ ਕੀਤਾ? ਜਦ ਸੰਵਿਧਾਨ ਮੁਤਾਬਿਕ ਖੇਤੀ, ਜ਼ਮੀਨ ਅਤੇ ਅੰਦਰੂਨੀ ਮੰਡੀ ਪ੍ਰਬੰਧ ਰਾਜ ਸੂਚੀ ‘ਚ ਆਉਂਦਾ ਹੈ ਤਾਂ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਉਤਪਾਦ ਮੰਡੀ ਕਮੇਟੀ (ਏਪੀਐਮਸੀ) ਕਾਨੂੰਨ ‘ਚ ਕੇਂਦਰ ਦੇ ਤਾਨਾਸ਼ਾਹੀ ਦਖ਼ਲ ਦਾ ਵਿਰੋਧ ਕਿਉਂ ਨਾ ਕੀਤਾ ਅਤੇ ਪਹਿਲਾਂ ਈ-ਮੰਡੀ ਅਤੇ ਹੁਣ ਪ੍ਰਾਈਵੇਟ ਕੰਪਨੀਆਂ ਦੀ ਪੰਜਾਬ ਦੀਆਂ ਮੰਡੀਆਂ ‘ਚ ਸਿੱਧੀ ਐਂਟਰੀ ਬਾਰੇ ਹਾਮੀ ਕਿਉਂ ਭਰੀ?
ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲੋ-ਨਾਲ ਐਗਰੀਕਲਚਰ ਕਲਸਟਰ (ਖੇਤੀ ਜ਼ੋਨ) ਪੰਜਾਬ ‘ਚ ਵੀ ਸਥਾਪਿਤ ਕਰਨ ਦੀ ਤਿਆਰੀ ਕਰ ਲਈ ਹੈ। ਜੇਕਰ ਮੋਦੀ ਸਰਕਾਰ ਨੂੰ ਇਹ ਘਾਤਕ ਕਦਮ ਚੁੱਕਣ ਤੋਂ ਨਾ ਰੋਕਿਆ ਗਿਆ ਤਾਂ ਕਿਸਾਨ, ਮਜ਼ਦੂਰ, ਆੜ੍ਹਤੀਏ, ਪੱਲੇਦਾਰ, ਟਰਾਂਸਪੋਰਟਰਾਂ ਦੀ ਬਰਬਾਦੀ ਤੈਅ ਹੈ। ਇੱਥੋਂ ਤੱਕ ਕਿ ਮੰਡੀ ਫ਼ੀਸ ਰਾਹੀਂ ਪੰਜਾਬ ਦੇ ਖ਼ਜ਼ਾਨੇ ਨੂੰ ਜਾਂਦੇ ਅਰਬਾਂ ਦਾ ਵੀ ਕਾਰਪੋਰੇਟ ਘਰਾਨਿਆਂ ਦੀ ਝੋਲੀ ਡਿੱਗਣਗੇ। ਐਗਰੀਕਲਚਰ ਕਲਸਟਰ ਰਾਹੀਂ ਜਦ ਅੰਬਾਨੀ-ਅਡਾਨੀ ਅਤੇ ਹੋਰ ਕਾਰਪੋਰੇਟਸ ਘਰਾਣੇ 500-500 ਜਾਂ 1000-1000 ਏਕੜ ਦੇ ਇਕੱਠੇ ਟੱਕ ਸਰਕਾਰ ਰਾਹੀਂ 21-21 ਜਾਂ 31-31 ਸਾਲਾਂ ਲਈ ਲੀਜ਼ ‘ਤੇ ਹਥਿਆਉਣਗੇ ਤਾਂ ਉਨ੍ਹਾਂ ਪਿੰਡਾਂ ਦੇ ਸਾਰੇ ਛੋਟੇ-ਵੱਡੇ ਕਿਸਾਨ ਬੇਜ਼ਮੀਨੇ ਹੋ ਕੇ ਪੁਰਾਣੇ ਵੇਲਿਆਂ ਦਾ ਮੁਜ਼ਾਹਰਾ ਕਲਚਰ ਹੰਢਾਉਣ ਲਈ ਬੇਵੱਸ ਹੋ ਜਾਣਗੇ।
ਭਗਵੰਤ ਮਾਨ ਨੇ ਕਿਹਾ ਕਿ ਬਾਦਲ ਤਾਂ ਵਜ਼ੀਰੀ ਲਈ ਵਿਕ ਗਏ ਪਰੰਤੂ ਕਿਸੇ ਮਜਬੂਰੀ ਜਾਂ ਮਿਲੀਭੁਗਤ ਵੱਸ ਕੈਪਟਨ ਅਮਰਿੰਦਰ ਸਿੰਘ ਦਾ ‘ਭਗਵਾਕਰਨ’ ਪੰਜਾਬ ਲਈ ਬੇਹੱਦ ਭਾਰੀ ਸਾਬਤ ਹੋਵੇਗਾ। ਮਾਨ ਨੇ ਵਿਅੰਗਮਈ ਅੰਦਾਜ਼ ‘ਚ ਕਿਹਾ, ”ਹੈਰਾਨ ਨਾ ਹੋਇਓ ਕੈਪਟਨ ਅਮਰਿੰਦਰ ਸਿੰਘ ਜੀ ਦੀ ਦਾੜ੍ਹੀ ਬੰਨ੍ਹਣ ਵਾਲੀ ਜਾਲੀ ਦਾ ਰੰਗ ਕਦੇ ਵੀ ਭਗਵਾ ਹੋ ਸਕਦਾ ਹੈ, ਇਹੋ ਕਾਰਨ ਹੈ ਕਿ ਉਹ ਮੋਦੀ ਦੀ ਬੋਲੀ-ਬੋਲਦੇ ਹਨ।”
ਮਾਨ ਨੇ ਕੇਂਦਰ ਸਰਕਾਰ ਵੱਲੋਂ ਬਹੁਤੀਆਂ ਖੇਤੀ ਵਸਤਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ‘ਚ ਕੱਢ ਕੇ ਵੱਡੇ ਘਰਾਨਿਆਂ ਤੇ ਸ਼ਾਹੂਕਾਰਾਂ ਨੂੰ ਜੋ ਜਖੀਰੇਬਾਜੀ ਕਰਨ ਦੀ ਕਾਨੂੰਨੀ ਖੁੱਲ ਦਿੱਤੀ ਹੈ। ਇਸ ਮਾਰੂ ਫ਼ੈਸਲੇ ਦੀ ਭਾਰੀ ਕੀਮਤ ਗ਼ਰੀਬ, ਕਿਸਾਨ ਤੋਂ ਲੈ ਕੇ ਹਰ ਖਪਤਕਾਰ ਨੂੰ ਚੁਕਾਉਣੀ ਪਵੇਗੀ।
ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਆੜ੍ਹ ‘ਚ ਮੋਦੀ ਸਰਕਾਰ ਨੇ 80 ਪ੍ਰਤੀਸ਼ਤ ਫੈਸਲੇ ਆਪ ਮੁਹਾਰੇ ਹੀ ਕਰ ਲਏ ਹਨ, ਜਦਕਿ ਇਨ੍ਹਾਂ ਲਈ ਸੰਸਦ ਦੀ ਮਨਜੂਰੀ ਜਰੂਰੀ ਸੀ। ਮਾਨ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਗ਼ਰੀਬ, ਮਜ਼ਦੂਰ ਤੇ ਕਿਸਾਨਾਂ ਨੂੰ ਨਕਦ ਰੁਪਏ ਦੀ ਜ਼ਰੂਰਤ ਸੀ, ਪਰੰਤੂ ਨਿਰਮਲਾ ਸੀਤਾ ਰਮਨ ਦੇ ਐਲਾਨਾਂ ‘ਚ ਗ਼ਰੀਬਾਂ ਲਈ ਕੁੱਝ ਨਹੀਂ ਨਿਕਲਿਆ। ਗਰੀਬਾਂ-ਮਜਦੂਰਾਂ ਲਈ ਜੇ ਕੁੱਝ ਨਜ਼ਰ ਆਇਆ ਹੈ ਤਾਂ ਨੰਗੇ ਪੈਰੀ-ਭੁੱਖਣ ਭਾਣੇ ਸੜਕਾਂ ‘ਤੇ ਪੈਦਲ ਚੱਲਦੇ ਮਜ਼ਦੂਰਾਂ ਦੀਆਂ ਅਸਲੀ ਤਸਵੀਰਾਂ ਦੁਨੀਆ ਨੇ ਜ਼ਰੂਰ ਦੇਖੀਆਂ ਹਨ, ਜੋ 70 ਸਾਲ ਰਾਜ ਕਰਨ ਵਾਲੀਆਂ ਜਮਾਤਾਂ ਦੇ ਮੂੰਹ ‘ਤੇ ਕਰਾਰੀ ਚਪੇੜ ਹੈ।
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਪੰਜਾਬ ‘ਚ ਸ਼ਰਾਬ ਮਾਫ਼ੀਆ ਸਮੇਤ ਧੜੱਲੇ ਨਾਲ ਚੱਲ ਰਹੀ ਮਾਫ਼ੀਆ ਦੀ ਲੁੱਟ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਆੜੇ ਹੱਥੀ ਲਿਆ ਅਤੇ ਐਲਾਨ ਕੀਤਾ ਕਿ ਜੇਕਰ 2022 ‘ਚ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਤਾਂ ਕੈਪਟਨ ਤੋਂ ਲੈ ਕੇ ਬਾਦਲਾਂ ਤੱਕ ਦੇ ਮਾਫ਼ੀਆ ਰਾਜ ‘ਚ ਹੋਈ ਲੁੱਟ ਦਾ ਸਾਰਾ ਹਿਸਾਬ ਲਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਖ਼ਜ਼ਾਨਚੀ ਅਤੇ ਕੋਰ ਕਮੇਟੀ ਮੈਂਬਰ ਸੁਖਵਿੰਦਰ ਸੁੱਖੀ, ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਸੰਦੀਪ ਸਿੰਗਲਾ ਅਤੇ ਪਾਰਟੀ ਬੁਲਾਰਾ ਗੋਵਿੰਦਰ ਮਿੱਤਲ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
6 days ago
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 