• Latest
  • Trending
ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

6 years ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

33 seconds ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

10 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

45 minutes ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

1 hour ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

2 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

3 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

4 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

4 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

5 hours ago
Hindi News
English News
Sunday, November 22, 2026
No Result
View All Result
27 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

December 29, 2020
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ)-ਸਾਲ 2020 ਦੌਰਾਨ ਕੋਵਿਡ ਦੇ ਮਾੜੇ ਦੌਰ ਦੇ ਬਾਵਜੂਦ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਹੁਣ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਬਹੁਤ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ ਅਤੇ ਇਹ ਸੇਵਾਵਾਂ ਆਸਾਨੀ ਨਾਲ ਆਨ ਲਾਈਨ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਪੰਜਾਬ ਵਾਸੀ ਜਿੱਥੇ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਘਰ ਬੈਠੇ ਹੀ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ ਉੱਥੇ ਹੀ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਵੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਏ ਜਾ ਰਹੇ ਹਨ ਅਤੇ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਵੀ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ। ਹੁਣ ਵੈੱਬਸਾਈਟ www.punjabtransport.org ਰਾਹੀਂ ਆਨਲਾਈਨ ਡਰਾਈਵਿੰਗ ਲਾਇਸੰਸ ਬਣਵਾਇਆ ਜਾ ਸਕਦਾ ਹੈ।

ਇਸੇ ਤਰ੍ਹਾਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਬੈਠੇ ਹੀ ਫੈਂਸੀ ਨੰਬਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਾਖਵੇਂ ਨੰਬਰਾਂ (ਫ਼ੈਂਸੀ ਨੰਬਰਾਂ) ਦੀ ਈ-ਆਕਸ਼ਨ ਵੈਬ ਐਪਲੀਕੇਸ਼ਨ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਹਰੇਕ ਰਾਖਵੇਂ ਨੰਬਰ ਲਈ 1000 ਰੁਪਏ ਦੀ ਨਾ-ਮੋੜਣਯੋਗ ਰਜਿਸਟ੍ਰੇਸ਼ਨ ਫੀਸ ਰੱਖੀ ਗਈ ਹੈ ਅਤੇ ਬੋਲੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਸਫਲ ਅਤੇ ਅਸਫਲ ਬੋਲੀਕਾਰਾਂ ਦੇ ਨਤੀਜੇ ‘ਵਾਹਨ 4.0’ ਦੀ ਵੈਬਸਾਈਟ ‘ਤੇ ਅਪਲੋਡ ਕੀਤੇ ਜਾਂਦੇ ਹਨ ਅਤੇ ਸਫ਼ਲ ਬੋਲੀਕਾਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਸੂਚਿਤ ਵੀ ਕੀਤਾ ਜਾਂਦਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਕ ਹੋਰ ਲੋਕ ਪੱਖੀ ਫੈਸਲੇ ਅਨੁਸਾਰ ਗੈਰ-ਟਰਾਂਸਪੋਰਟ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨ.ਓ.ਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ। ਹੁਣ ਸਾਰੀ ਪ੍ਰਕਿਰਿਆ ਇੱਕ ਆਨਲਾਈਨ ਪ੍ਰਣਾਲੀ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ, ਫੀਸ ਅਤੇ ਫਿੱਟਨੈਸ ਆਦਿ ਰਜਿਸਟਰਿੰਗ ਅਥਾਰਟੀ ਕੋਲ ਉਪਲੱਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ ਵਿਚ ਰਜਿਸਟਰਡ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਵਾਹਨ ਮਾਲਕਾਂ ਨੂੰ ਐਨ.ਓ.ਸੀ. ਲੈਣ ਲਈ ਸਬੰਧਤ ਦਫਤਰ ਵਿਚ ਜਾਣ ਦੀ ਜ਼ਰੂਰਤ ਨਹੀਂ ਹੈ।

ਇਕ ਹੋਰ ਪਾਰਦਰਸ਼ੀ ਕਦਮ ਚੁੱਕਦਿਆਂ ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ‘ਚ ਪੁਰਾਣੀਆਂ ਅਤੇ ਕੰਡਮ ਬੱਸਾਂ ਦੀ ਵਿਕਰੀ ਈ-ਆਕਸ਼ਨ ਰਾਹੀਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸ਼ੁਰੂਆਤ ਅੰਮਿ੍ਰਤਸਰ-2 ਅਤੇ ਫਿਰੋਜ਼ਪੁਰ ਡਿਪੂਆਂ ਤੋਂ ਕੀਤੀ ਗਈ ਹੈ। ਉੱਚ ਸੁਰੱਖਿਅਤ ਰਜਿਸਟਰੇਸ਼ਨ ਪਲੇਟਾਂ ਨੂੰ ਲਾਉਣ ਦੀ ਪ੍ਰਕਿਰਿਆ ਵੀ ਸਾਲ 2020 ਦੌਰਾਨ ਜਾਰੀ ਰਹੀ ਹੈ। ਆਪਣੇ ਵਾਹਨਾਂ ‘ਤੇ ਇਹ ਨੰਬਰ ਪਲੇਟਾਂ ਲਗਵਾਉਣ ਲਈ ਵਾਹਨ ਮਾਲਕ ਘਰ ਬੈਠੇ ਹੀ ਵੈੱਬਸਾਈਟ www.punjabhsrp.in ਤੋਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

by Ranjit Singh
November 22, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ - ਦੇਸ਼-ਵਿਦੇਸ਼ ਤੋਂ...

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
November 22, 2026
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

Most Popular

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
1 week ago
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 