ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਕੀਤੀ ਪ੍ਰੈਸ ਕਾਨਫਰੰਸ
ਅੱਤਵਾਦ ਤੇ ਗੈਂਗਵਾਰ ਦੀਆਂ ਘਟਨਾਵਾਂ ਤੇ ਬੋਲੇ ਡੀ.ਜੀ.ਪੀ
ਲੋਕਾਂ ਨੂੰ ਕੀਤੀ ਸੁਚੇਤ ਰਹਿਣ ਦੀ ਅਪੀਲ
ਚੰਡੀਗੜ੍ਹ, 9 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਸਰਹੱਦ ਵਾਲੇ ਇਲਾਕੇ ਵਿੱਚ ਹੋ ਰਹੀਆਂ ਅੱਤਵਾਦ ਦੀਆਂ ਘਟਨਾਵਾਂ ਤੇ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਗਾਤਾਰ ਭੇਜੇ ਜਾ ਰਹੇ ਹਨ। ਇਥੋਂ ਤੱਕ ਕਿ ਬੱਚਿਆਂ ਦੇ ਟਿਫ਼ਨ ਵਿਚੋਂ ਬੰਬ ਵੀ ਮਿਲੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚੋਂ ਵੀ ਹੈਂਡ ਗਰਨੇਡ ਬਰਾਮਦ ਕੀਤੇ ਗਏ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਭਾਰਤ ਵਿੱਚ ਡਰੋਨ ਭੇਜੇ ਜਾ ਰਹੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਇਸ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਕੈਟਾਗਰੀ ਏ ਦੇ 20 ਤੋਂ ਵੱਧ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ 7 ਗੈਂਗਸਟਰ ਹੁਣ ਤੱਕ ਮਾਰੇ ਗਏ ਹਨ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ 112 ਤੇ ਫ਼ੋਨ ਕਰੋ।























