ਪੰਜਾਬ ਦੇ ਤਾਪਮਾਨ ‘ਚ ਭਾਰੀ ਗਿਰਾਵਟ
ਇਸ ਦਿਨ ਤੋਂ ਪ੍ਰੀ ਮਾਨਸੂਨ ਦੀ ਸੰਭਾਵਨਾ
ਚੰਡੀਗੜ੍ਹ, 22ਜੂਨ(ਵਿਸ਼ਵ ਵਾਰਤਾ)-ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਸੂਬੇ ਦੇ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨ ਖੁਸ਼ਕ ਰਹਿਣ ਵਾਲੇ ਹਨ, ਜਦੋਂ ਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ 45 ਡਿਗਰੀ ਦੇ ਨੇੜੇ ਪਹੁੰਚਿਆ ਪੰਜਾਬ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਪਰ ਆਉਣ ਵਾਲੇ 3 ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ ਗਰਮੀ ਦੀ ਲਹਿਰ ਦੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਤਾਪਮਾਨ ਆਮ ਰਹੇਗਾ। ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦੇਖਣ ਨੂੰ ਮਿਲੇਗਾ। ਇਹ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ।