ਪੰਜਾਬ ਦੇ ਨਵੇਂ ਮੰਤਰੀ ਮੰਡਲ ਦੀ ਦੂਜੀ ਮੀਟਿੰਗ ਹੋਈ ਸ਼ੁਰੂ
ਰਜ਼ੀਆ ਸੁਲਤਾਨਾ ਨੂੰ ਛੱਡ ਕੇ ਬਾਕੀ ਸਾਰੇ ਮੰਤਰੀ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਤਿੰਨ ਦਿਨਾਂ ਵਿੱਚ ਦੂਜੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਜ਼ੀਆ ਸੁਲਤਾਨਾ ਨੂੰ ਛੱਡ ਕੇ ਬਾਕੀ ਸਾਰੇ ਮੰਤਰੀ ਮੌਜੂਦ ਹਨ। ਦੱਸ ਦਈਏ ਕਿ ਰਜੀਆ ਸੁਲਤਾਨਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਦੀ ਹਿਮਾਇਤ ਵਿੱਚ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਕੁੱਝ ਮੰਤਰੀ ਸਿੱਧੂ ਨੂੰ ਮਨਾਉਣ ਲਈ ਉਹਨਾਂ ਦੀ ਰਿਹਾਇਸ਼ ਤੇ ਸਨ ਪਰ,ਉਹ ਵੀ ਮੀਟਿੰਗ ਵਿੱਚ ਕੁੱਝ ਦੇਰੀ ਨਾਲ ਹੀ ਸਹੀ ,ਪਹੁੰਚ ਗਏ ਹਨ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।