ਪੰਜਾਬ ਦੇ ਨਵੇਂ ਮੰਤਰੀ ਮੰਡਲ ਦੀ ਪਲੇਠੀ ਮੀਟਿੰਗ ਅੱਜ
ਮੀਟਿੰਗ ਤੋਂ ਪਹਿਲਾਂ 10 ਵਿਧਾਇਕ ਮੰਤਰੀ ਵਜੋਂ ਲੈਣਗੇ ਹਲਫ਼
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ,ਰਾਜ ਭਵਨ ਵਿਖੇ ‘ਆਪ’ ਦੇ 10 ਵਿਧਾਇਕ ਮੰਤਰੀ ਵਜੋਂ ਹਲਫ਼ ਲੈਣਗੇ। ਜਿਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਡਾ: ਵਿਜੇ ਸਿੰਗਲਾ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ ਸ਼ਾਮਿਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਵਜ਼ੀਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 12:30 ਵਜੇ ਕਮੇਟੀ ਕਮਰਾ, ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਕੋਈ ਅਗਾਊਂ ਅਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।























