ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 1ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੂੰ ਉਥੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਨਮਾਨਿਤ ਕੀਤਾ। ਦੱਸ ਦੱਈਏ ਕਿ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਰਵੀ ਸ਼ੰਕਰ ਝਾਅ ਨੇ ਪੰਜਾਬ ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸਹੁੰ ਚੁਕਾਈ ਸੀ।
ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ।

ਪੰਜਾਬ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਤੇ ਧੰਨਵਾਦ ਅਤੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ।






















