• Latest
  • Trending
ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

9 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

42 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

51 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

2 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

2 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

3 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

March 17, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ

ਵਿਦੇਸ਼ਾਂ ਨੂੰ ਵੀ ਸਪਲਾਈ ਹੋਣਗੀਆਂ ਪੰਜਾਬ ਦੀਆਂ ਮਿਰਚਾਂ : ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਨੂੰ ਕਣਕ-ਝੌਨੇ ਦੇ ਚੱਕਰ ਚੋਂ ਕੱਢਣਾ ਸਰਕਾਰ ਦਾ ਮੁੱਖ ਮੰਤਵ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 17 ਮਾਰਚ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਚੇਤਨ ਸਿੰਘ ਜੌੜੇਮਾਜਰਾ, ਅਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਮਿਤੀ 17 ਮਾਰਚ 2023 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ।

ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ।  ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ।  ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ।  ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ।

ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (PMU) ਸਥਾਪਤ ਕੀਤਾ ਜਾਵੇਗਾ।  ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।

ਬਾਗਬਾਨੀ ਮੰਤਰੀ, ਸ਼੍ਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ।

ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ   ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। ਇਸ ਤੋਂ ਇਲਾਵਾ, ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗਾ।

ਇਸ ਮੌਕੇ ਡਾਇਰੈਕਟਰ ਬਾਗਬਾਨੀ,ਪੰਜਾਬ ਸ਼ੈਲਿੰਦਰ ਕੌਰ ਅਤੇ  ਰਜਨੀਸ਼ ਕੁਮਾਰ ਦਹੀਆ (ਐਮ.ਐਲ.ਏ. ਫਿਰੋਜਪੁਰ ਦਿਹਾਤੀ), ਰਣਬੀਰ ਸਿੰਘ ਭੁੱਲਰ (ਐਮ.ਐਲ.ਏ. ਫਿਰੋਜਪੁਰ ਸਿਟੀ) ਅਤੇ ਫੌਜਾ ਸਿੰਘ ਸਰਾਰੀ (ਐਮ.ਐਲ.ਏ. ਗੁਰੂਹਰਸਹਾਏ) ਤੋਂ ਇਲਾਵਾ ਅਮਿਤ ਕੁਮਾਰ, ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ ਉੱਚੇਚੇ ਤੌਰ ਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
2 weeks ago
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 