• Latest
  • Trending
ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

8 years ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

15 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

37 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

1 hour ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

February 19, 2019
in ਪੰਜਾਬ
ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

• ਪਟਿਆਲਾ ਅਤੇ ਫ਼ਤਹਿਗੜ• ਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
ਮੰਡੌਲੀ (ਘਨੌਰ/ਪਟਿਆਲਾ), 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜ ਸਾਹਿਬ ਜ਼ਿਲਿਆਂ ਦੇ 409 ਪਿੰਡਾਂ ‘ਚ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਤਿੰਨ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ‘ਚ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹਨ।
ਮੁੱਖ ਮੰਤਰੀ ਨੇ ਇਸ ਦੌਰਾਨ ਬਹਾਦਰਗੜ ਅਤੇ ਇਸਦੇ ਨੇੜਲੇ 10 ਪਿੰਡਾਂ ਦੇ ਕਲਸਟਰ ‘ਚ ਸੀਵਰੇਜ ਪ੍ਰਾਜੈਕਟ ਲਾਉਣ ਦੀ ਵੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ•ੇ ਦੇ ਇਸ ਇਲਾਕੇ ਵਿੱਚ ਪਾਣੀ ‘ਚ ਫਲੋਰਾਇਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਹੱਡੀਆਂ ਅਤੇ ਦੰਦਾਂ ‘ਚ ਫਲੋਰੋਸਿਸ ਦੀ ਸਮੱਸਿਆ ਪੈਦਾ ਹੋ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਸੂਬੇ ਤੋਂ ਬਾਹਰ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨ•ਾਂ ਨੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਨੂੰ ਬਰਬਾਦ ਨਾ ਕਰਨ, ਕਿਉਂਕਿ ਸੂਬੇ ਦਾ ਧਰਤੀ ਹੇਠਲਾ ਪਾਣੀ ਦਿਨ-ਬ-ਦਿਨ ਘਟ ਰਿਹਾ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇ ਅਸੀਂ ਹੁਣ ਵੀ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ•ੀਆਂ ਲਈ ਕੁਝ ਵੀ ਨਹੀਂ ਛੱਡ ਕੇ ਜਾਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪਾਣੀ ਐਨਾ ਡੂੰਘਾ ਚਲਾ ਗਿਆ ਹੈ ਕਿ ਗਰੀਬ ਕਿਸਾਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਵੱਡੀਆਂ ਮੋਟਰਾਂ ਅਤੇ ਡੂੰਘੇ ਟਿਊਬਵੈਲ ਲਵਾਉਣ ਦੀ ਹਿੰਮਤ ਨਹੀਂ ਕਰ ਸਕਦੇ। ਉਨ•ਾਂ ਇਹ ਚੇਤੇ ਕਰਵਾਇਆ ਕਿ ਉਨ•ਾਂ ਦੀ ਸਰਕਾਰ ਅਜਿਹੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਉਨ•ਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਰਾ ਸੂਬਾ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਹ ਸਮੱਸਿਆ ਅਗਲੇ ਸਾਲਾਂ ‘ਚ ਹੋਰ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਉਨ•ਾਂ ਨੇ ਸਾਲ 1966 ਦੀ ਆਪਣੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਕਿਹਾ ਕਿ ਉਹ ਉਸ ਸਮੇਂ ਪਿੰਡ ਮੰਡੌਲੀ ਆਏ ਸਨ ਜਦੋਂ ਇਹ ਛੋਟਾ ਜਿਹਾ ਪਿੰਡ ਹੁੰਦਾ ਸੀ ਅਤੇ ਉਦੋਂ ਉਨ•ਾਂ ਦੇ ਮਾਤਾ ਜੀ ਰਾਜਮਾਤਾ ਮਹਿੰਦਰ ਕੌਰ ਲੋਕ ਸਭਾ ਚੋਣ ਲੜ ਰਹੇ ਸਨ ਅਤੇ ਪੀਣ ਵਾਲੇ ਪਾਣੀ ਦੀ ਮੰਗ ਉਸ ਵੇਲੇ ਵੀ ਇਸੇ ਤਰ•ਾਂ ਦੀ ਹੀ ਸੀ। ਉਨ•ਾਂ ਨੇ ਦੂਸ਼ਿਤ ਹੋ ਰਹੇ ਪਾਣੀ ‘ਤੇ ਦੁੱਖ ਪ੍ਰਗਟਾਇਆ ਕਿ ਇਸੇ ਕਰਕੇ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ•ਾਂ ਪ੍ਰਾਜੈਕਟਾਂ ਨੂੰ ਲੋਕਾਂ ਦੀ ਬਿਹਤਰੀ ਅਤੇ ਭਲਾਈ ਲਈ ਆਰੰਭੇ ਪ੍ਰਾਜੈਕਟ ਦਸਦਿਆਂ ਕਿਹਾ ਕਿ ਇਨ•ਾਂ ਪ੍ਰਾਜੈਕਟਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਨਾਲ ਨਹੀਂ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨ•ਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਖੇਤਰ ‘ਚ ਜਦੋਂ ਪਾਣੀ ਦੇ ਦੂਸ਼ਿਤ ਹੋਣ ਜਾਂ ਇਸ ‘ਚ ਯੂਰੇਨੀਅਮ ਜਾਂ ਭਾਰੇ ਤੱਤਾਂ ਦੀ ਕੋਈ ਰਿਪੋਰਟ ਮਿਲਦੀ ਹੈ ਤਾਂ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਸਮੱਸਿਆ ਦੇ ਹੱਨ ਲਈ ਯਤਨ ਕੀਤੇ ਜਾਂਦੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੱਲੋਂ ਰੱਖੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਮੰਡੌਲੀ ਵਿਖੇ 4.70 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਲਗਾਉਣ ਦਾ ਵੀ ਐਲਾਨ ਕੀਤਾ।
ਇਸ ਸਮੇਂ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਇਨ•ਾਂ ਪ੍ਰਾਜੈਕਟਾਂ ਦਾ ਇਲਾਕੇ ਦੇ ਲੋਕਾਂ ‘ਤੇ ਲੰਮੇ ਸਮੇਂ ਲਈ ਚੰਗਾ ਪ੍ਰਭਾਵ ਪਵੇਗਾ ਅਤੇ ਇਹ ਇੱਥੋਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਮਦਦਗਾਰ ਸਾਬਤ ਹੋਣਗੇ, ਜਿਹੜੇ ਕਿ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਸਨ। ਉਨ•ਾਂ ਨੇ ਸਥਾਨਕ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ•ਾਂ ਕਰਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਅੱਜ ਅਰੰਭੇ ਗਏ ਕੁਲ 520 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ‘ਤੇ ਅਧਾਰਤ ਸਾਫ਼ ਅਤੇ ਸ਼ੁੱਧ ਪੀਣ ਵਾਲੇ ਜਲ ਸਪਲਾਈ ਤੇ ਸੀਵਰੇਜ ਦੇ ਇਨ•ਾਂ ਪ੍ਰਾਜੈਕਟਾਂ ਦਾ 5.28 ਲੱਖ ਲੋਕਾਂ ਨੂੰ ਲਾਭ ਮਿਲੇਗਾ। ਇਸ ਵਿਚੋਂ ਜਲ ਸਪਲਾਈ ਦੇ ਪ੍ਰਾਜੈਕਟਾਂ ਦੀ ਲਾਗਤ 475 ਕਰੋੜ ਰੁਪਏ ਅਤੇ ਨਬਾਰਡ ਦੀ ਸਹਾਇਤਾ ਨਾਲ ਬਹਾਦਰਗੜ• ਤੇ ਨੇੜਲੇ 10 ਪਿੰਡਾਂ ਦੀ 41505 ਦੀ ਆਬਾਦੀ ਲਈ 45 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਾਜੈਕਟ ਲੱਗ ਰਿਹਾ ਹੈ।
ਅਗਲੇ 30 ਸਾਲਾਂ ਦੀਆਂ ਜਰੂਰਤਾਂ ਨੂੰ ਵੇਖਦਿਆਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨੈਸ਼ਨਲ ਵਾਟਰ ਕੁਆਲਿਟੀ ਸਬ ਮਿਸ਼ਨ ਅਤੇ ਦਿਹਾਤੀ ਪੀਣ ਵਾਲੇ ਪੀਣ ਦੀ ਪੂਰਤੀ ਪ੍ਰੋਗਰਾਮ ਤਹਿਤ ਤਜਵੀਜ ਕੀਤੇ ਗਏ ਇਨ•ਾਂ ਪਾਣੀ ਸ਼ੁੱਧੀਕਰਨ ਪ੍ਰਾਜੈਕਟਾਂ ਨੂੰ ਬਣਾਉ, ਚਲਾਉ ਅਤੇ ਟ੍ਰਾਂਸਫਰ ਕਰੋ ਦੇ ਅਧਾਰ ‘ਤੇ ਚਲਾਇਆ ਜਾਵੇਗਾ। ਇਨ•ਾਂ ਤੋਂ 70 ਲਿਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਜਲ ਮਿਲੇਗਾ, ਇਨ•ਾਂ ਵਿਚੋਂ ਫ਼ਤਹਿਗੜ• ਸਾਹਿਬ ਦੇ ਪਿੰਡ ਨਾਨੋਵਾਲ ਵਿਖੇ 112 ਕਰੋੜ ਰੁਪਏ ਦੀ ਲਾਗਤ ਨਾਲ 3.50 ਏਕੜ ਜਮੀਨ ‘ਚ ਲੱਗਣ ਵਾਲੇ ਇਸ ਪ੍ਰਾਜੈਕਟ ਤੋਂ ਖੇੜਾ ਬਲਾਕ ਦੇ 69 ਪਿੰਡ, ਬਸੀ ਪਠਾਣਾ ਬਲਾਕ ਦੇ 23 ਪਿੰਡ ਲਾਭ ਉਠਾਉਣਗੇ।
ਜਦੋਂਕਿ 241.18 ਕਰੋੜ ਰੁਪਏ ਦੀ ਲਾਗਤ ਵਾਲੇ ਇਕੱਲੇ ਮੰਡੌਲੀ ਵਾਲੇ ਟ੍ਰੀਟਮੈਂਟ ਪਲਾਂਟ ਤੋਂ ਰੋਜ਼ਾਨਾ 3.50 ਕਰੋੜ ਲਿਟਰ ਸਾਫ਼ ਤੇ ਸ਼ੁੱਧ ਪੀਣਯੋਗ ਪਾਣੀ ਦੀ ਪੂਰਤੀ 204 ਪਿੰਡਾਂ ਨੂੰ ਪ੍ਰਦਾਨ ਕੀਤੀ ਜਾਵੇਗੀ, ਜਿਨ•ਾਂ ‘ਚ ਘਨੌਰ ਵਿਧਾਨ ਸਭਾ ਹਲਕੇ ਦੇ 146 ਪਿੰਡ, ਰਾਜਪੁਰਾ ਹਲਕੇ ਦੇ 12 ਪਿੰਡ ਅਤੇ ਸਨੌਰ ਹਲਕੇ ਦੇ 46 ਪਿੰਡ ਕਵਰ ਹੋਣਗੇ ਅਤੇ 3.65 ਲੱਖ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਹੋਵੇਗਾ।
ਇਸੇ ਤਰ•ਾਂ 122 ਕਰੋੜ ਰੁਪਏ ਦੀ ਲਾਗਤ ਵਾਲੇ ਪਿੰਡ ਪੱਬਰਾ ਦੇ ਜਲ ਟ੍ਰੀਟਮੈਂਟ ਪਲਾਂਟ ‘ਤੋਂ 112 ਪਿੰਡਾਂ ਨੂੰ 1.80 ਕਰੋੜ ਲਿਟਰ ਜਲ ਸਪਲਾਈ ਰੋਜ਼ਾਨਾ ਹੋਵੇਗੀ। ਇਨ•ਾਂ ਪਿੰਡਾਂ ‘ਚ 25 ਪਿੰਡ ਘਨੌਰ ਹਲਕੇ ਦੇ, 62 ਪਿੰਡ ਰਾਜਪੁਰਾ ਹਲਕੇ ਦੇ, 23 ਪਿੰਡ ਸਨੌਰ ਹਲਕੇ ਦੇ ਅਤੇ 2 ਪਿੰਡ ਫ਼ਤਹਿਗੜ• ਸਾਹਿਬ ਹਲਕੇ ਦੇ ਹਨ, ਇਥੋਂ 1.63 ਲੱਖ ਲੋਕਾਂ ਨੂੰ ਜਲ ਸਪਲਾਈ ਹੋਵੇਗੀ ਅਤੇ 179 ਕਿਲੋਮੀਟਰ ਡੀ.ਆਈ. ਪਾਇਪ ਲਾਇਨਾਂ ਵਿਛਾਈਆਂ ਜਾਣਗੀਆਂ।
ਇਨ•ਾਂ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਲੋਕਾਂ ਨੂੰ ਆਪਣੇ ਘਰਾਂ ‘ਚ ਆਰ.ਓ. ਲਗਾਉਣ ਦੀ ਲੋੜ ਵੀ ਨਹੀਂ ਪੈਣੀ ਤੇ ਉਨ•ਾਂ ਨੂੰ ਸਸਤੀਆਂ ਦਰਾਂ ‘ਤੇ ਗੁਣਵੱਤਾ ਭਰਪੂਰ ਜਲ ਮਿਲੇਗਾ। ਗੰਦਾ ਪਾਣੀ ਪੀਣ ਨਾਲ ਪੈਦਾ ਹੁੰਦੀਆਂ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲਣ ਕਰਕੇ ਲੋਕਾਂ ਦੀ ਸਿਹਤ ‘ਚ ਸੁਧਾਰ ਆਵੇਗਾ, ਕਿਉਂਕਿ ਨਹਿਰੀ ਪਾਣੀ ‘ਚ ਸਾਰੇ ਉਹ ਤੱਤ ਮੌਜੂਦ ਹੁੰਦੇ ਹਨ, ਜਿਹੜੇ ਸਾਡੇ ਸਰੀਰ ਨੂੰ ਲੋੜੀਂਦੇ ਹੁੰਦੇ ਹਨ।
ਮੁੱਖ ਮੰਤਰੀ ਵੱਲੋਂ ਬਹਾਦਰਗੜ• ਤੇ ਇਸ ਦੇ ਨਾਲ ਲੱਗਦੇ ਹੋਰ ਪਿੰਡਾਂ ਲਈ 45 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਕਾਮਨ ਸੀਵਰੇਜ ਸਕੀਮ ਦੇ ਚਾਲੂ ਹੋਣ ਨਾਲ ਬਹਾਦਰਗੜ• ਸਮੇਤ ਮਹਿਮਦਪੁਰ ਜੱਟਾਂ, ਸਮਸ਼ਪੁਰ, ਜਲਾਲਪੁਰ, ਨਸੀਰਪੁਰ, ਕਰਹੇੜੀ, ਡੀਲਵਾਲ, ਨੂਰਖੇੜੀਆਂ, ਥੇੜੀ ਅਤੇ ਚੌਰਾ ਪਿੰਡਾਂ ‘ਚ ਲੋਕਾਂ ਦੇ ਘਰਾਂ ਨੂੰ ਸੀਵਰੇਜ ਪ੍ਰਣਾਲੀ ਨਾਲ ਜੋੜਿਆ ਜਾ ਸਕੇਗਾ। ਇਨ•ਾਂ ਪਿੰਡਾਂ ਦੇ ਸੀਵਰੇਜ਼ ਦੇ ਗੰਦੇ ਪਾਣੀ ਨੂੰ ਵੱਡੀ ਨਦੀ ਨੇੜੇ ਪਿੰਡ ਚੌਰਾ ਵਿਖੇ ਲਗਾਏ ਜਾਣ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸੋਧਿਆ ਜਾਵੇਗਾ।
ਪਿੰਡ ਚੌਰਾ ਦੀ ਪੰਚਾਇਤ ਨੇ ਇਸ ਕੰਮ ਲਈ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਨੂੰ ਢਾਈ ਏਕੜ ਜਮੀਨ ਮੁਫ਼ਤ ਪ੍ਰਦਾਨ ਕੀਤੀ ਹੈ। ਇਸ ਪਲਾਂਟ ਤੋਂ ਸੋਧਿਆ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ ਅਤੇ ਲੋੜ ਨਾ ਹੋਣ ਦੀ ਸੂਰਤ ‘ਚ ਇਹ ਪਾਣੀ ਵੱਡੀ ਨਦੀ ‘ਚ ਪਾਇਆ ਜਾਵੇਗਾ ਤੇ ਇਥੇ 83.88 ਕਿਲੋਮੀਟਰ ਲੰਮੀਆਂ ਸੀਵਰੇਜ਼ ਲਾਇਨਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ 10 ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ ਤੇ ਇਹ ਪਿੰਡ ਈਕੋ ਫਰੈਂਡਲੀ ਸੈਨੀਟੇਸ਼ਨ ਸੇਵਾਵਾਂ ਦਾ ਲਾਭ ਲੈ ਸਕਣਗੇ ਜੋਕਿ ਇਨ•ਾਂ ਦੇ ਜੀਵਨ ਪੱਧਰ ‘ਚ ਸੁਧਾਰ ਲਿਆਵੇਗਾ।
ਯਾਦ ਰਹੇ ਕਿ ਆਪਣੇ ਬਜ਼ਟ ਭਾਸ਼ਣ ‘ਚ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਸ਼ਵ ਬੈਂਕ ਅਤੇ ਏ.ਡੀ.ਬੀ. ਦੀ ਸਹਾਇਤਾ ਨਾਲ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਲਾਉਣ ਦਾ ਜਿਕਰ ਕੀਤਾ ਸੀ, ਇਨ•ਾਂ ਪ੍ਰਾਜੈਕਟਾਂ ‘ਤੇ 4800 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਲਈ ਸਾਲ 2019-20 ‘ਚ 200 ਕਰੋੜ ਰੁਪਏ ਦਾ ਅਗੇਤਾ ਪ੍ਰਬੰਧ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਹਲਕਾ ਫ਼ਤਹਿਗੜ• ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ., ਸ. ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਜ਼ਿਲ•ਾ ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ ਨੇ ਵੀ ਸੰਬੋਧਨ ਕੀਤਾ ਅਤੇ ਮੁੱਖ ਮੰਤਰੀ ਵੱਲੋਂ ਇਹ ਪ੍ਰਾਜੈਕਟ ਲਗਾਉਣ ਲਈ ਉਨ•ਾਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਬੀਬੀ ਅਮਰਜੀਤ ਕੌਰ ਜਲਾਲਪੁਰ, ਸ. ਗਗਨਦੀਪ ਸਿੰਘ ਜੌਲੀ, ਸ. ਰੀਤਿੰਦਰ ਸਿੰਘ ਰਿੱਕੀ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ. ਤੇਜਵੀਰ ਸਿੰਘ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਆਈ.ਜੀ. ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਹੈਡ ਸ੍ਰੀ ਅਸ਼ਵਨੀ ਕੁਮਾਰ, ਡੀ.ਡਬਲਿਯੂਐਸ.ਐਸ. ਦੇ ਵਧੀਕ ਸਕੱਤਰ ਸ੍ਰੀ ਮੁਹੰਮਦ ਇਸ਼ਫ਼ਾਕ, ਐਸ.ਡੀ.ਐਮ. ਸ੍ਰੀ ਸ਼ਿਵ ਕੁਮਾਰ, ਮੁੱਖ ਇੰਜੀਨੀਅਰ ਸਾਊਥ ਸ. ਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸ. ਜਸਬੀਰ ਸਿੰਘ, ਇਲਾਕੇ ਦੇ ਪਿੰਡਾਂ ਦੇ ਵਸਨੀਕ ਅਤੇ ਹੋਰ ਪਤਵੰਤੇ ਮੌਜੂਦ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

by Navjot
2 weeks ago
0

  ਕਾਬੁਲ, 2 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਪੂਰਬੀ ਸੂਬੇ ਲਗਮਾਨ ਵਿੱਚ ਹਾਈਵੇਅ 'ਤੇ ਵਾਪਰੀ ਇੱਕ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 