ਪੰਜਾਬ ਦੇ ਪੰਜ ਪੁਲਿਸ ਜ਼ਿਲ੍ਹਿਆਂ ਦੀ ਕਮਾਨ ਹੁਣ ਮਹਿਲਾ ਅਧਿਕਾਰੀਆਂ ਦੇ ਹੱਥਾਂ ‘ਚ
ਚੰਡੀਗੜ੍ਹ 21 ਫਰਵਰ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਦੇ 24 ਵਿੱਚੋਂ 5 ਪੁਲਿਸ ਜ਼ਿਲ੍ਹਿਆਂ ਦੀ ਕਮਾਨ ਹੁਣ ਮਹਿਲਾ ਪੁਲਿਸ ਅਧਿਕਾਰੀਆਂ ਦੇ ਹੱਥਾਂ ਵਿੱਚ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 2016-ਬੈਚ ਦੀ ਆਈਪੀਐਸ ਅਧਿਕਾਰੀ ਅਸ਼ਵਨੀ ਗੋਟਿਆਲ ਨੂੰ ਬਟਾਲਾ ਵਿੱਚ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਤਾਇਨਾਤ ਕੀਤਾ ਹੈ। ਉਹਨਾਂ ਤੋਂ ਇਲਾਵਾ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਦੀ ਐਸਐਸਪੀ ਵਜੋਂ ਤਾਇਨਾਤ ਹੈ। ਉਹ ਇਸ ਤੋਂ ਪਹਿਲਾਂ ਮਾਲੇਰਕੋਟਲਾ ਵਿਖੇ ਐਸਐਸਪੀ ਸਨ।
ਪੁਲਿਸ ਜ਼ਿਲ੍ਹਿਆਂ ਦੀ ਅਗਵਾਈ ਕਰਨ ਵਾਲੀਆਂ ਹੋਰ ਤਿੰਨ ਮਹਿਲਾ ਅਧਿਕਾਰੀਆਂ ਵਿੱਚ ਖੰਨਾ ਦੀ ਐਸਐਸਪੀ ਅਮਨੀਤ ਕੋਂਡਲ,ਐਸਐਸਪੀ ਫਿਰੋਜ਼ਪੁਰ ਕੰਵਰਦੀਪ ਕੌਰ ਅਤੇ ਫਤਿਹਗੜ੍ਹ ਸਾਹਿਬ ਦੀ ਐਸਐਸਪੀ ਰਵਜੋਤ ਗਰੇਵਾਲ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਪੰਜਾਬ ਵਿੱਚ ਰਾਜ ਵਿੱਚ 24 ਪੁਲਿਸ ਜ਼ਿਲ੍ਹੇ ਹਨ ਜਿਨ੍ਹਾਂ ਦੀ ਅਗਵਾਈ SSPs ਅਤੇ ਤਿੰਨ ਪੁਲਿਸ ਕਮਿਸ਼ਨਰੇਟਾਂ ਦੀ ਅਗਵਾਈ ਇੰਸਪੈਕਟਰ-ਜਨਰਲ ਜਾਂ ਡਿਪਟੀ ਇੰਸਪੈਕਟਰ-ਜਨਰਲ ਰੈਂਕ ਦੇ ਅਧਿਕਾਰੀ ਕਰਦੇ ਹਨ।