ਪੰਜਾਬ ਦੇ ਮਰੀਜ ਹੁਣ ਨਹੀਂ ਉਠਾ ਸਕਣਗੇ ਆਯੂਸ਼ਮਾਨ ਭਾਰਤ ਯੋਜਨਾ ਦਾ ਪੀਜੀਆਈ ਵਿੱਚ ਲਾਭ
ਪੜ੍ਹੋ ਪੀਜੀਆਈ ਨੇ ਕਿਉਂ ਲਾਈ ਪੰਜਾਬ ਦੇ ਮਰੀਜਾਂ ਦੇ ਇਲਾਜ ਤੇ ਰੋਕ
ਚੰਡੀਗੜ੍ਹ, 3 ਅਗਸਤ(ਵਿਸ਼ਵ ਵਾਰਤਾ)- ਪੀਜੀਆਈ ਵਿੱਚ ਇਲਾਜ ਕਰਵਾਉਣ ਵਾਲੇ ਪੰਜਾਬ ਦੇ ਮਰੀਜ਼ਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਆਯੂਸ਼ਮਾਨ ਭਾਰਤ ਯੋਜਨਾ ਦੇ ਅਧੀਨ ਕਈ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ ਹੁਣ ਚੰਡੀਗੜ੍ਹ ਵਿੱਚ ਇਸ ਸਕੀਮ ਦਾ ਲਾਭ ਨਹੀਂ ਉਠਾ ਸਕਣਗੇ। ਸੈਕਟਰ-32 ਦੇ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਬਾਅਦ ਹੁਣ ਦੇਸ਼ ਦੀ ਦੂਜੀ ਸਭ ਤੋਂ ਵੱਡੀ ਸੰਸਥਾ ਪੀਜੀਆਈ ਨੇ ਵੀ ਪੰਜਾਬ ਦੇ ਮਰੀਜ਼ਾਂ ਨੂੰ ਇਸ ਸਕੀਮ ਦਾ ਲਾਭ ਦੇਣ ‘ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀਜੀਆਈ ਦਾ ਪੰਜਾਬ ਸਰਕਾਰ ਦੇ ਵਿਰੁੱਧ ਕਈ ਕਰੋੜ ਰੁਪਇਆ ਬਕਾਇਆ ਖੜ੍ਹਾ ਹੈ। ਜਿਸ ਦਾ ਭੁਗਤਾਨ ਨਾ ਕਰਨ ਤੇ ਪੀਜੀਆਈ ਨੇ ਪੰਜਾਬ ਦੇ ਮਰੀਜਾਂ ਦਾ ਇਲਾਜ ਕਰਨ ਤੇ 1 ਅਗਸਤ ਤੋਂ ਰੋਕ ਲਗਾ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ।
https://twitter.com/RajaBrar_INC/status/1554683928447168513?s=20&t=FFxAcAhbFl-YVR84w3MLww