ਪੰਜਾਬ ਦੇ ਮਸ਼ਹੂਰ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ
ਚੰਡੀਗੜ੍ਹ, 21ਜੁਲਾਈ(ਵਿਸ਼ਵ ਵਾਰਤਾ) ਪੰਜਾਬ ਦੇ ਮਸ਼ਹੂਰ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਉਹਨਾਂ ਨੇ ਖੁਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸੇਜ਼ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ।