ਪੰਜਾਬ ਦੇ ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਸ ਜ਼ਿਲ੍ਹੇ ਵਿੱਚ ਲਹਿਰਾਉਣਗੇ ਝੰਡਾ
ਪੜ੍ਹੋ, ਪੰਜਾਬ ਦੇ ਰਾਜਪਾਲ ਅਤੇ ਹੋਰ ਮੰਤਰੀ ਕਿਹੜੇ-ਕਿਹੜੇ ਸ਼ਹਿਰ ‘ਚ ਲਹਿਰਾਉਣਗੇ ਝੰਡਾ
ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ) : ਕੱਲ੍ਹ ਨੂੰ ਦੇਸ਼ ਭਰ ਵਿੱਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਪੰਜਾਬ ਵਿੱਚ ਵੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। 26 ਜਨਵਰੀ ਨੂੰ ਲੈ ਕੇ ਸੂਬੇ ਵਿੱਚ ਮੁਕੰਮਲ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਗਣਤੰਤਰ ਦਿਵਸ ‘ਤੇ ਪੰਜਾਬ ‘ਚ ਆਯੋਜਿਤ ਪ੍ਰੋਗਰਾਮ ਦੇ ਮੱਦੇਨਜ਼ਰ ਪੁਲਿਸ ਵਿਭਾਗ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ‘ਚ ਜੁਟਿਆ ਹੋਇਆ ਹੈ।
ਦੱਸ ਦਈਏ ਕਿ ਭਲਕੇ ਗਣਤੰਤਰ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ‘ਚ ਰਾਸ਼ਟਰੀ ਝੰਡਾ ਲਹਿਰਾਉਣਗੇ। ਪਰ ਇਸ ਤੋਂ ਪਹਿਲਾਂ ਹੀ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਕਾਰਨ ਬਠਿੰਡਾ ਪੂਰੀ ਤਰ੍ਹਾਂ ਪੁਲਿਸ ਹਾਈ ਅਲਰਟ ‘ਤੇ ਹੈ।
ਜਲੰਧਰ ‘ਚ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ। ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਵਿਖੇ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਤਰਨਤਾਰਨ ਵਿਖੇ ਝੰਡਾ ਲਹਿਰਾਉਣਗੇ।
ਅੰਮ੍ਰਿਤਸਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਫਾਜ਼ਿਲਕਾ ਵਿੱਚ ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਪਟਿਆਲਾ, ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਗੁਰਦਾਸਪੁਰ, ਖੁਰਾਕ ਤੇ ਸਿਵਲ ਸਪਲਾਈ ਤੇ ਜੰਗਲਾਤ ਮੰਤਰੀ ਸ. ਲਾਲ ਚੰਦ ਕਟਾਰੂਚੱਕ ਹੁਸ਼ਿਆਰਪੁਰ ਵਿੱਚ ਝੰਡਾ ਲਹਿਰਾਉਣਗੇ।
ਇਸ ਦੇ ਨਾਲ ਹੀ ਪਠਾਨਕੋਟ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼ਹੀਦ ਭਗਤ ਸਿੰਘ ਨਗਰ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸੰਗਰੂਰ ਵਿੱਚ ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਫਿਰੋਜ਼ਪੁਰ ਵਿੱਚ ਜੇਲ੍ਹ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਫਿਰੋਜ਼ਪੁਰ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਐਸ.ਏ.ਐਸ.ਨਗਰ ਵਿਖੇ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਮੋਗਾ ਵਿਖੇ, ਕਿਰਤ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣਗੇ।