ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਖਟਕੜ ਕਲਾਂ
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ

ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਨੇ ਨਾਲ ਹੋਰ ਸੀਨੀਅਰ ਲੀਡਰਸ਼ਿਪ ਅੱਜ ਖਟਕੜ ਕਲਾਂ ਪਹੁੰਚੇ ਹਨ। ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।






















