ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦੋਵੇਂ ਉਪ-ਮੁੱਖ ਮੰਤਰੀ ਅੱਜ ਜਾਣਗੇ ਦਿੱਲੀ
ਪਾਰਟੀ ਹਾਈ ਕਮਾਂਡ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਾਰਟੀ ਹਾਈ ਕਮਾਂਡ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਗੇ। ਇਸ ਮੌਕੇ ਉਹਨਾਂ ਦੇ ਨਾਲ ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਵੀ ਹੋਣਗੇ। ਜਾਣਕਾਰੀ ਮਿਲੀ ਹੈ ਕਿ ਕਰੀਬ 12ਵਜੇ ਇਹ ਤਿੰਨ ਮੈਂਬਰੀ ਕਮੇਟੀ ਦਿੱਲੀ ਲਈ ਰਵਾਨਾ ਹੋਵੇਗੀ।






















