• Latest
  • Trending
ਪੰਜਾਬ ਦੇ ਮੁੱਖ ਮੰਤਰੀ ਨੇ ਜਿੰਮ ਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਸਮੇਤ ਅਨਲੌਕ 3.0 ਦੀਆਂ ਛੋਟਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਸੁਝਾਅ ਮੰਗੇ

ਪੰਜਾਬ ਦੇ ਮੁੱਖ ਮੰਤਰੀ ਨੇ ਜਿੰਮ ਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਸਮੇਤ ਅਨਲੌਕ 3.0 ਦੀਆਂ ਛੋਟਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਸੁਝਾਅ ਮੰਗੇ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

6 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

7 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

7 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

8 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

8 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

9 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

9 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

10 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਮੁੱਖ ਮੰਤਰੀ ਨੇ ਜਿੰਮ ਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਸਮੇਤ ਅਨਲੌਕ 3.0 ਦੀਆਂ ਛੋਟਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਸੁਝਾਅ ਮੰਗੇ

July 30, 2020
in ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਨੇ ਜਿੰਮ ਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਸਮੇਤ ਅਨਲੌਕ 3.0 ਦੀਆਂ ਛੋਟਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਸੁਝਾਅ ਮੰਗੇ

ਕਿਹਾ, ਆਖ਼ਰੀ ਫੈਸਲਾ ਜ਼ਮੀਨੀ ਪੱਧਰ ‘ਤੇ ਸਥਿਤੀ ਦੇ ਮੁਲਾਂਕਣ ਤੇ ਵਿਸਥਾਰਤ ਚਰਚਾ ਮਗਰੋਂ ਲਿਆ ਜਾਵੇਗਾ
ਡਿਪਟੀ ਕਮਿਸ਼ਨਰਾਂ ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ਨੂੰ ਪਹਿਲੀ ਗਲਤੀ ਲਈ ਤਿੰਨ ਦਿਨ ਤੇ ਲਗਾਤਾਰ ਉਲੰਘਣਾ ਕਰਨ ਵਾਲਿਆਂ ਨੂੰ ਜ਼ਿਆਦਾ ਦਿਨ ਬੰਦ ਰੱਖਣ ਦੀਆਂ ਹਦਾਇਤਾਂ
ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਜਿੰਮ ਅਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਬਾਰੇ ਡਿਪਟੀ ਕਮਿਸ਼ਨਰਾਂ ਦੇ ਸੁਝਾਅ ਮੰਗੇ ਅਤੇ ਕਿਹਾ ਕਿ ਇਸ ਸਬੰਧੀ ਅਤੇ ਅਨਲੌਕ 3.0 ਦੀਆਂ ਹੋਰ ਛੋਟਾਂ ਬਾਰੇ ਅੰਤਿਮ ਫੈਸਲਾ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਜਾਨਣ ਉਪਰੰਤ ਹੀ ਕੀਤਾ ਜਾਵੇਗਾ।
ਕੋਵਿਡ ਉੱਤੇ ਕਾਬੂ ਪਾਉਣ ਅਤੇ ਪ੍ਰਬੰਧਾਂ ਬਾਰੇ ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਸਮੀਖਿਆ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਕੁਝ ਛੋਟਾਂ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਅਨਲੌਕ 3.0 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੰਮ ਖੋਲ੍ਹੇ ਜਾਣਾ ਵੀ ਸ਼ਾਮਲ ਹੈ ਪਰ ਉਨ੍ਹਾਂ ਵੱਲੋਂ ਇਸ ਸਬੰਧੀ ਫੈਸਲਾ ਜ਼ਮੀਨੀ ਸਥਿਤੀ ਤੋਂ ਜਾਣੂੰ ਹੋਣ ਉਪਰੰਤ ਹੀ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਸ ਮਸਲੇ ਸਬੰਧੀ ਗਹਿਰਾਈ ਨਾਲ ਸੋਚ ਵਿਚਾਰ ਕਰਕੇ ਆਪਣੇ ਸੁਝਾਅ ਅਤੇ ਵਿਚਾਰ ਮੁੱਖ ਸਕੱਤਰ ਵਿਨੀ ਮਹਾਜਨ ਤੱਕ ਪਹੁੰਚਾਉਣ ਲਈ ਕਿਹਾ ਜਿਸ ਤੋਂ ਬਾਅਦ ਸਰਕਾਰ ਦੁਆਰਾ ਵਿਸਥਾਰਤ ਚਰਚਾ ਮਗਰੋਂ ਅੰਤਮ ਫੈਸਲਾ ਲਿਆ ਜਾਵੇਗਾ।
ਸੂਬੇ ਵਿੱਚ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਪਾਲਣਾ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਨੌਜਵਾਨਾਂ ਵੱਲੋਂ ਜਿੰਮ ਅਤੇ ਕੋਚਿੰਗ ਸੰਸਥਾਨ ਖੋਲ੍ਹੇ ਜਾਣ ਦੀ ਕਾਫੀ ਮੰਗ ਕੀਤੀ ਜਾ ਰਹੀ ਸੀ ਪਰ ਇਸ ਸਬੰਧੀ ਰੂਪ ਰੇਖਾ ਉਲੀਕਣ ਲਈ ਗੰਭੀਰਤਾ ਨਾਲ ਸੋਚ-ਵਿਚਾਰ ਕਰਦੇ ਹੋਏ ਸਾਰੇ ਬਦਲਾਂ ਉੱਤੇ ਗੌਰ ਕੀਤਾ ਜਾਣਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਕਿ ਕਿਸੇ ਆਖ਼ਰੀ ਨਤੀਜੇ ਉੱਤੇ ਪੁੱਜਿਆ ਜਾ ਸਕੇ।
ਕੁਝ ਦੁਕਾਨਦਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗਲਤੀ ਹੋਣ ‘ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਅਤੇ ਲਗਾਤਾਰ ਗਲਤੀ ਦੁਹਰਾਏ ਜਾਣ ‘ਤੇ ਜ਼ਿਆਦਾ ਦਿਨ ਲਈ ਇਹ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਸਾਰੇ ਸੁਰੱਖਿਆ ਪ੍ਰੋਟੋਕਾਲ ਅਤੇ ਨਿਯਮਾਂ ਜਿਨ੍ਹਾਂ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣਾ ਸ਼ਾਮਲ ਹੈ, ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਵਿਗਿਆਨਕ ਤੌਰ ‘ਤੇ ਅੰਕੜੇ ਇਹ ਦਰਸਾਉਂਦੇ ਹਨ ਕਿ ਮਾਸਕ ਪਾਉਣਾ ਲੌਕਡਾਊਨ ਵਾਂਗ ਹੀ ਅਸਰਦਾਰ ਹੈ ਕਿਉਂਜੋ ਇਹ ਨਾ ਸਿਰਫ਼ ਇਸ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਦਾ ਹੈ ਸਗੋਂ ਮੌਤ ਦੀ ਦਰ ਵੀ ਘਟਾਉਂਦਾ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ 23 ਮਾਰਚ ਤੋਂ 29 ਜੁਲਾਈ ਤੱਕ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ਵਿੱਚ 14384 ਕੇਸ ਦਰਜ ਹੋਏ ਅਤੇ 19850 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 550150 ਵਿਅਕਤੀਆਂ ਨੂੰ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਦੋਸ਼ ਵਿੱਚ ਜੁਰਮਾਨੇ ਕੀਤੇ ਗਏ।
ਵਧਦੀ ਮੌਤ ਦਰ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਕਾਰਨ 361 ਵਿਅਕਤੀਆਂ ਦੀ ਜਾਨ ਚਲੀ ਗਈ ਹੈ ਅਤੇ ਬੀਤੀ ਰਾਤ ਤੋਂ 25 ਮਰੀਜ਼ਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਹ ਤੱਥ ਸਵਿਕਾਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੀ ਜਲਦੀ ਸ਼ਨਾਖਤ ਹੀ ਇਕੋ-ਇਕ ਬਚਾਅ ਦਾ ਹੱਲ ਹੈ ਅਤੇ ਜਲਦੀ ਇਲਾਜ ਹੀ ਇਸ ਬਿਮਾਰੀ ਨੂੰ ਰੋਕਣ ਦਾ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਬਿਮਾਰੀ ਦੇ ਪਹਿਲੇ ਲੱਛਣ ਤੋਂ ਤੁਰੰਤ ਬਾਅਦ ਲੋਕਾਂ ਨੂੰ ਟੈਸਟ ਕਰਵਾਉਣ ਲਈ ਕਿਹਾ ਜਾਵੇ।
ਮੁੱਖ ਮੰਤਰੀ ਨੇ ਹਾਲਾਂਕਿ ਸੂਬੇ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਵਿੱਚ ਕੀਤੇ ਬੇਮਿਸਾਲ ਕੰਮਾਂ ਲਈ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਦੂਜੇ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਇਸ ਦੇ ਨਾਲ ਹੀ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵਧਦੇ ਕੇਸਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮੱਦਦ ਲੈਣ ਲਈ ਸਿਹਤ ਵਿਭਾਗ ਅਤੇ ਪੁਲਿਸ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭੀੜ-ਭਾੜ ਅਤੇ ਰਾਜਸੀ ਤੇ ਧਾਰਮਿਕ ਇਕੱਠਾਂ ਉਤੇ ਸਮਾਜਿਕ ਵਿੱਥ ਦੀ ਉਲੰਘਣਾ ਦੇ ਮਾਮਲਿਆਂ ਨੂੰ ਸਖਤੀ ਨਾਲ ਚੈਕ ਕਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਿਸ਼ਨ ਤਹਿਤ ਜੇ ਸਮਾਜ ਆਪਣੇ ਪੱਧਰ ‘ਤੇ ਜ਼ਿੰਮੇਵਾਰੀ ਸਮਝੇ ਤਾਂ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਸੂਬੇ ਦੇ ਬਹੁਤ ਹੀ ਪ੍ਰਭਾਵਿਤ ਜ਼ਿਲ੍ਹਿਆਂ ‘ਚੋਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੀ ਸਥਿਤੀ ਅਤੇ ਲੋਕਾਂ ਦੀ ਨਿਗਰਾਨੀ, ਟਰੈਕ, ਟੈਸਟ ਅਤੇ ਇਲਾਜ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਜਲੰਧਰ ਦੇ ਐਸ.ਐਸ.ਪੀ. ਨੇ ਦੱਸਿਆ ਕਿ ਕੋਵਿਡ ਨਾਲ ਸਮਾਜਿਕ ਬਦਨਾਮੀ ਜੁੜ ਜਾਣ ਨੂੰ ਵੇਖਦਿਆਂ ਜ਼ਿਲ੍ਹਾ ਪੁਲਿਸ ਨੇ ਸਾਰੇ ਕੈਮਿਸਟਾਂ ਲਈ ਲਾਜ਼ਮੀ ਕਰ ਦਿੱਤਾ ਹੈ ਕਿ ਬੁਖਾਰ ਅਤੇ ਜ਼ੁਕਾਮ ਲਈ ਦਵਾਈਆਂ ਖਰੀਦਣ ਵਾਲਿਆਂ ਬਾਰੇ ਰਿਪੋਰਟ ਕੀਤੀ ਜਾਵੇ।
ਸੂਬੇ ਵਿੱਚ ਇਸ ਵੇਲੇ 64 ਮਾਈਕਰੋ-ਕੰਟੇਨਮੈਂਟ ਜ਼ੋਨ (ਸੂਖਮ ਸੀਮਿਤ ਜ਼ੋਨ) ਹਨ, ਜਿਨ੍ਹਾਂ ਵਿੱਚੋਂ ਜਲੰਧਰ ਵਿੱਚ 16 ਜ਼ੋਨ ਹਨ, ਜਿਸ ਵਿੱਚ 20 ਕਲੱਸਟਰ ਅਤੇ ਇਕ ਵੱਧ ਪ੍ਰਭਾਵਿਤ ਇਲਾਕਾ ਹੈ। ਇਸੇ ਤਰ੍ਹਾਂ ਵੱਧ ਗਿਣਤੀ ‘ਚ ਕਲੱਸਟਰ ਅੰਮ੍ਰਿਤਸਰ ਵਿੱਚ ਹਨ, ਭਾਵੇਂ ਕਿ ਇੱਥੇ ਸਿਰਫ 2 ਹੀ ਮਾਈਕਰੋ-ਕੰਟੇਨਮੈਂਟ ਜ਼ੋਨ ਹਨ। ਪਿਛਲੇ ਇਕ ਹਫ਼ਤੇ ਵਿੱਚ ਲੁਧਿਆਣਾ (ਸਿਟੀ), ਜਲੰਧਰ (ਸਿਟੀ), ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੇ ਵੱਧ ਪਾਜ਼ੇਵਿਟ ਕੇਸ ਦੇਖੇ ਗਏ ਹਨ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਮੇਤ ਸਰਕਾਰੀ ਦਫ਼ਤਰਾਂ ਵਿੱਚ ਸਮਾਜਿਕ ਦੂਰੀ ਦੇ ਨੇਮਾਂ ਨੂੰ ਅਪਣਾ ਕੇ ਮਿਸਾਲ ਕਾਇਮ ਕਰਨ ਲਈ ਆਖਿਆ। ਉਨ੍ਹਾਂ ਨੇ ਹਰੇਕ ਪ੍ਰਾਈਵੇਟ ਸੰਸਥਾ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ, ਵਿੱਚ ਇਕ ਸਮਰਪਿਤ ਕੋਵਿਡ ਰੋਕੂ ਨਿਗਰਾਨ ਨਿਯੁਕਤ ਕਰਨ ਦੀ ਵੀ ਸਲਾਹ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਲੋੜਵੰਦਾਂ ਨੂੰ ਮੁਫ਼ਤ ਮਾਸਕ ਵੰਡਣ ਲਈ ਵੀ ਕਦਮ ਚੁੱਕਣ ਅਤੇ ਜਨਤਕ ਥਾਵਾਂ ‘ਤੇ ਸੈਨੀਟਾਈਜ਼ਰ ਅਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਲਈ ਵੀ ਆਖਿਆ।
ਮੁੱਖ ਮੰਤਰੀ ਨੇ ਨੋਡਲ ਅਫਸਰਾਂ ਅਤੇ ਨਵ-ਨਿਯੁਕਤ ਕੋਵਿਡ ਪੇਸ਼ੈਂਟ ਟਰੈਕਿੰਗ ਅਫਸਰਾਂ ਸਮੇਤ ਡਿਪਟੀ ਕਮਿਸ਼ਨਰਾਂ ਨੂੰ ਕੋਵਿਡ ਦਾ ਇਲਾਜ ਮੁਹੱਈਆ ਕਰਵਾ ਰਹੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਨਿਰੰਤਰ ਨਿਗਰਾਨੀ ਤੇ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਕਿ ਇਲਾਜ ਵਿੱਚ ਸ਼ਿਕਾਇਤਾਂ ਦੂਰ ਕਰਨ ਲਈ ਵਸੀਲਿਆਂ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

by Navjot
3 weeks ago
0

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 