ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਪੋਲੋ ਹਸਪਤਾਲ ਵਿੱਚ ਦਾਖਲ
ਪੜ੍ਹੋ, ਕੀ ਹੈ ਕਾਰਨ
ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਸੀਐਮ ਨੂੰ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਦੋ ਦਿਨ ਪਹਿਲਾਂ ਹੀ ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈ ਨਦੀ ਵਿੱਚੋਂ ਪਾਣੀ ਪੀਤਾ ਸੀ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲੀ ਹੈ ਕਿ ਉਹਨਾਂ ਦੀ ਬਿਮਾਰੀ ਦੀ ਅਸਲ ਵਜ੍ਹਾ ਕੀ ਹੈ।