ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
ਪੜ੍ਹੋ ਅਦਾਲਤ ਨੇ ਸਰਕਾਰ ਨੂੰ ਜਾਰੀ ਕੀਤੇ ਕਿਹੜੇ ਹੁਕਮ
ਚੰਡੀਗੜ੍ਹ,1 ਅਗਸਤ -(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਨਵਨਿਯੁਕਤ ਐਡਵੋਕੇਟ ਜਨਰਲ ਵਿਨੋਦ ਘਈ ਪੰਜਾਬ ਸਰਕਾਰ ਵੱਲੋਂ ਕੋਰਟ ਵਿੱਚ ਪੇਸ਼ ਹੋਏ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਕੇਸ ਨਾਲ ਜੁੜੇ ਸਾਰੇ ਰਿਕਾਰਡ 2 ਹਫਤਿਆਂ ਦੇ ਅੰਦਰ ਕੋਰਟ ਸਾਹਮਣੇ ਪੇਸ਼ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਵੀ 2 ਹਫਤਿਆਂ ਬਾਅਦ ਹੀ ਹੋਵੇਗੀ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਏਜੀ ਪੰਜਾਬ ਵਿਨੋਦ ਘਈ ਨੇ ਕੋਰਟ ਨੂੰ ਦੱਸਿਆ ਹੈ ਕਿ ਵਿਜੇ ਕੁਮਾਰ ਜੰਜੂਆ ਦੀ ਪ੍ਰੋਮੋਸ਼ਨ ਨਹੀਂ ਹੋਈ ਹੈ। ਉਹਨਾਂ ਦੀ ਟਰਾਂਸਫਰ ਕੀਤੀ ਗਈ ਹੈ।