ਵੱਡੀ ਖਬਰ ਹੁਣ ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇੱਕ ਪੈਨਸ਼ਨ
ਪੰਜਾਬ ਦੇ ਰਾਜਪਾਲ ਵੱਲੋਂ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਆਰਡੀਨੈਂਸ ਨੂੰ ਮਨਜ਼ੂਰੀ; ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਦੇ ਮਤੇ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।ਜਿਸ ਤੋਂ ਬਾਅਦ ਅੱਜ ਇਸ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…”