• Latest
  • Trending
ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

2 years ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

1 hour ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

3 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

3 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

4 hours ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

4 hours ago
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

5 hours ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

6 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

6 hours ago
Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

May 30, 2024
in ਸਿਆਸੀ, ਪੰਜਾਬ
ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

ਫ਼ਤਿਹਗੜ੍ਹ ਸਾਹਿਬ/ਚੰਡੀਗੜ੍ਹ 30 ਮਈ( ਵਿਸ਼ਵ ਵਾਰਤਾ)-: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ ‘ਆਪ’ ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ ‘ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ‘ਚ ‘ਆਪ’ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ ‘ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ। ਤੁਸੀਂ ਲੋਕਾਂ ਨੇ ਸਾਨੂੰ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਸਾਨੂੰ 117 ‘ਚੋਂ 92 ਸੀਟਾਂ ਦਿੱਤੀਆਂ। ਇਹ ਲੋਕ ਸਭਾ ਚੋਣ ਹਨ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। ਜਦੋਂ ਸਾਡੇ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕਦੀ।

ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਬਹੁਤ ਬੁਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਫੰਡ ਰੋਕ ਲਏ ਗਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਇਸ ਲਈ ਕਿਸੇ ਵੀ ਕੀਮਤ ‘ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ 1 ਜੂਨ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦਿਓ।

ਕੇਜਰੀਵਾਲ ਨੇ ਕਿਹਾ ਕਿ 2022 ‘ਚ ਤੁਸੀਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ ‘ਚ ਇੱਥੇ ਕਈ ਵੱਡੇ ਕੰਮ ਹੋਏ ਹਨ। ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਪਹਿਲੀ ਵਾਰ 50,000 ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਸਰਕਾਰੀ ਨੌਕਰੀ ਮਿਲੀ। ਇਹ ਸਭ ਇਸ ਲਈ ਸੰਭਵ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਬਿਜਲੀ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੀ ਮੁਫ਼ਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਇਸ ਦੇ ਨਾਲ ਹੀ ਭਾਜਪਾ ਸ਼ਾਸਤ ਰਾਜਾਂ ਗੁਜਰਾਤ, ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਬਿਜਲੀ ਬਹੁਤ ਮਹਿੰਗੀ ਹੈ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਈਡੀ-ਸੀਬੀਆਈ ਅਤੇ ਜੇਲ੍ਹ ਤੋਂ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਸੀਂ ਭਗਤ ਸਿੰਘ ਦੇ ਚੇਲੇ ਹਾਂ, ਉਹ ਸਾਨੂੰ ਨਹੀਂ ਡਰਾ ਸਕਦੇ। ਅਸੀਂ ਭਾਜਪਾ ਦੇ ਜ਼ੁਲਮਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੈਨੂੰ ਜੇਲ੍ਹ ਭੇਜ ਦਿੱਤਾ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੂੰ ਡਰ ਸੀ ਕਿ ਜੇਕਰ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮ ਕੇ ਪ੍ਰਚਾਰ ਕਰਨਗੇ ਤਾਂ ਭਾਜਪਾ ਦੀਆਂ ਕਈ ਸੀਟਾਂ ਘੱਟ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਕਿ ਜੇ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਵਿੱਚ ਕੋਈ ਵੀ ਇਮਾਨਦਾਰ ਨਹੀਂ।

Tags: aapARVINDKEJRIWALCM DELHILatest Lok Sabha news 2024LOK SABHALS POLLS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

by Jaspreet Kaur
September 28, 2026
0

ਦਿੱਲੀ 'ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ 'ਚ ਸਰਦੀਆਂ...

Most Popular

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
1 day ago
0

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ 'Anbil Avan' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 27 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 