ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਮਿਤੀ 1 ਜੂਨ 2024 ਤੋਂ 30 ਜੂਨ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ, ਇਹ ਹੁਕਮ ਪੰਜਾਬ ਦੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ।