ਇਸ ਸਮੇਂ ਦੀ ਵੱਡੀ ਖ਼ਬਰ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ

ਚੰਡੀਗੜ੍ਹ, 20 ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਆਪਣੇ ਕਈ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਅਕਾਲੀ ਦਲ ‘ਚ ਸ਼ਾਮਲ ਕਰਵਾਇਆ।























