ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਵਿਗੜੀ ਸਿਹਤ : ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ
ਚੰਡੀਗੜ੍ਹ, 4ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ 2-3 ਦਿਨਾਂ ਤੋਂ ਹਲਕਾ ਬੁਖਾਰ ਸੀ। ਇਸ ਤੋਂ ਪਹਿਲਾਂ ਵੀ ਉਹ ਆਪਣੀ ਸਿਹਤ ਦੀ ਜਾਂਚ ਕਰਵਾ ਚੁੱਕੇ ਹਨ। ਪੀਜੀਆਈ ਵਿੱਚ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ਨਾਰਮਲ ਹੈ।






















