ਚੰਡੀਗੜ੍ਹ, 19 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।
List of Contesting Candidates (Punjab)
ਪੜ੍ਹੋ : ਕਿਹੜੇ ਉਮੀਦਵਾਰ ਨੂੰ ਕੀ ਮਿਲਿਆ ਚੋਣ ਨਿਸ਼ਾਨ
ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ।
ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।