ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ -19 ਵੈਕਸੀਨ ਦੀ ਲਗਵਾਈ ਦੂਜੀ ਡੋਜ਼
ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 20ਅਪ੍ਰੈਲ(ਨਵਜੋਤ ਕੌਰ)- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੋਵਿਡ-19 ਵੇੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਅਪੀਲ ਕਰਦੇ ਹੋਏ ਕਿਹਾ ਕਿ “ਮੈਂ ਪੰਜਾਬ ਵਾਸੀਆਂ ਨੂੰ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਕੋਰੋਨਾ ਟੀਕਾਕਰਣ ਸਬੰਧੀ ਪੁਖਤਾ ਇੰਤਜ਼ਾਮ ਕੀਤੇ ਹਨ ਅਤੇ ਤੁਸੀਂ ਵੀ ਟੀਕਾਕਰਨ ਕਰਵਾ ਕੇ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ”।






















