• Latest
  • Trending
ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਸਿੰਘ ਚੀਮਾ

5 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

28 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

30 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

33 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

2 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਸਿੰਘ ਚੀਮਾ

August 25, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਸਿੰਘ ਚੀਮਾ

-ਸੱਤਾ ਭੋਗ ਕੇ ਚੋਣਾ ਤੋਂ ਪਹਿਲਾ ਇੱਕ ਦੂਜੇ ‘ਤੇ ਚਿੱਕੜ ਸੁੱਟ ਕੇ ਖ਼ੁਦ ਪਾਕ- ਪਵਿੱਤਰ ਨਹੀਂ ਹੋ ਸਕਦੇ ਕਾਂਗਰਸੀ

ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ‘ਚ ਚੱਲ ਰਹੇ ਕਾਟੋ-ਕਲੇਸ਼ ਨੂੰ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਬਦਕਿਸਮਤੀ ਕਰਾਰ ਦਿੰਦੇ ਹੋਏ ਕਿਹਾ ਕਿ ਕੈਪਟਨ ਅਤੇ ਕਾਂਗਰਸੀਆਂ ਦਾ ਇੱਕੋ- ਇੱਕੋ ਟੀਚਾ ਕੁਰਸੀ ਸੀ। ਸਾਲ 2017 ‘ਚ ਵੱਡੇ- ਵੱਡੇ ਲਿਖਤੀ ਲਾਰਿਆਂ ਨਾਲ ਪਹਿਲਾਂ ਇਹ ਕੁਰਸੀ ਲੁੱਟੀ ਅਤੇ ਹੁਣ ਇਸ ਕੁਰਸੀ ਲਈ ਆਪਸ ‘ਚ ਲੜ ਹੋ ਰਹੇ ਹਨ। ਜਿਸ ਕਾਰਨ ਨੁਕਸਾਨ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦਾ ਹੋ ਰਿਹਾ ਹੈ ਕਿਉਂਕਿ ਕਾਂਗਰਸ ਪਾਰਟੀ ਪੰਜਾਬ ਦੀ ਸੱਤਾ ਵਿੱਚ ਹੈ।
ਬੁੱਧਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਜਿਹੜਾ ਧੜਾ ਅੱਜ ‘ਪੰਜਾਬ’ ਦੀ ਵਕਾਲਤ ਕਰਦਾ ਹੋਇਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ‘ਤੇ ਜੋ ਗੰਭੀਰ ਦੋਸ਼ ਲਗਾ ਰਿਹਾ ਹੈ, ਉਹ ਬਿਲਕੁਲ ਸਹੀ ਹਨ। ਅਰਥਾਤ ਇਹ ਕਾਂਗਰਸੀ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਾਢੇ 4 ਸਾਲ ਤੋਂ ਕੈਪਟਨ ਸਰਕਾਰ ‘ਤੇ ਬਾਦਲਾਂ ਅਤੇ ਮੋਦੀ ਨਾਲ ਰਲੇ ਹੋਣ ਬਾਰੇ ਲਾਏ ਜਾਂਦੇ ਗੰਭੀਰ ਇਲਜ਼ਾਮਾਂ ਦੀ ਪੁਸ਼ਟੀ ਕਰਦੇ ਹਨ . ਪ੍ਰੰਤੂ ਅੱਜ ਸਾਢੇ ਚਾਰ ਸਾਲ ਬਾਅਦ ‘ਆਪ’ ਦੇ ਦੋਸ਼ਾਂ ਨੂੰ ਸਿਰਫ਼ ਕੈਪਟਨ ਅਮਰਿੰਦਰ ਸਿੰਘ ਉੱਤੇ ਸੁੱਟ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁੱਖ ਸਰਕਾਰੀਆ ਅਤੇ ਹੋਰ ਖ਼ੁਦ ਵੀ ਪਾਕ- ਪਵਿੱਤਰ ਨਹੀਂ ਹੋ ਜਾਂਦੇ।
ਚੀਮਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਇਹ ਕਥਿਤ ਬਾਗ਼ੀ ਕਾਂਗਰਸੀ ਵੀ ‘ਮਾਫ਼ੀਆ ਰਾਜ’ ਦਾ ਹਿੱਸਾ ਰਹੇ ਹਨ। ਇਹ ਮੰਤਰੀ ਪੰਜਾਬ ਕੈਬਨਿਟ ਵੱਲੋਂ ਲਏ ਜਾਂਦੇ ਹਨ, ਹਰ ਚੰਗੇ- ਮਾੜੇ ਫ਼ੈਸਲੇ ਦੇ ਬਰਾਬਰ ਜ਼ਿੰਮੇਵਾਰ ਹਨ। ਜਦ ਵਿਧਾਇਕ ਅਤੇ ਵਜ਼ੀਰ ਦਾ ਮੂਕ ਰਹਿ ਕੇ ਜਾਂ ਮੁੱਖ ਰੂਪ ‘ਚ ਵਕਾਲਤ ਕਰਦੇ ਰਹੇ ਹਨ ਤਾਂ ਉਹ ਸਰਕਾਰ ਦੀਆਂ ਨਾਕਾਮੀਆਂ ਨੂੰ ਕਿਸੇ ਇੱਕ ਵਿਅਕਤੀ ਜਾਂ ਧੜੇ ਉੱਤੇ ਨਹੀਂ ਪਾ ਸਕਦੇ।
ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਸੂਬੇ ਦੇ ਸਰੋਤਾਂ ਅਤੇ ਲੋਕਾਂ ਦੀ ਕੀਤੀ ਗਈ ਅੰਨ੍ਹੀ ਲੁੱਟ ਦੇ ਭਾਈਵਾਲ ਰਹੇ ਕਾਂਗਰਸੀਆਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਹੇਜ ਆਉਂਦੀਆਂ ਵਿਧਾਨ ਸਭਾ ਚੋਣਾ ਨੇ ਜਗਾਇਆ ਹੈ ਕਿਉਂਕਿ ਲੋਕਾਂ ਨੇ ਸਵਾਲਾਂ ਦੀ ਝੜੀ ਲਗਾ ਦਿੱਤੀ ਹੈ।
ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਵਾਲ ਕੀਤਾ ਕਿ ਜਦ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਕੋਲੋਂ ਮਾਫ਼ੀਆ, ਮਾਰੂ ਨੀਤੀਆਂ ਅਤੇ ਪੰਜਾਬ ਨਾਲ ਸੰਬੰਧਿਤ ਸਾਰੇ ਅਹਿਮ ਮੁੱਦਿਆਂ ਉੱਤੇ ਵਿਧਾਨ ਸਭਾ ਦੇ ਅੰਦਰ ਜਾਂ ਬਾਹਰ ਜਵਾਬ ਮੰਗਦੀ ਸੀ, ਉਦੋਂ ਰੰਧਾਵਾਂ- ਚੰਨੀ ਅਤੇ ਦੂਜੇ ਮੰਤਰੀ ਤੇ ਵਿਧਾਇਕ ਹਿੱਕ ਠੋਕ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਢਾਲ ਕਿਉਂ ਬਣਦੇ ਰਹੇ? ਨਵਜੋਤ ਸਿੱਧੂ ਮਹੀਨਿਆਂ ਬੱਧੀ ਮੋਨ ਧਾਰ ਕੇ ਸਰਕਾਰ ਦੀ ਅਸਿੱਧੀ ਹਿਮਾਇਤ ਕਿਉਂ ਕਰਦੇ ਰਹੇ? ਚੀਮਾ ਨੇ ਇਹ ਵੀ ਚੁਣੌਤੀ ਦਿੱਤੀ ਕਿ ਜੇਕਰ ਕਾਂਗਰਸੀ ਮੰਤਰੀ ਅਤੇ ਵਿਧਾਇਕ ਕੈਪਟਨ ਸਰਕਾਰ ਤੋਂ ਇਸ ਕਦਰ ਦੁਖੀ ਹਨ ਅਤੇ ਸਰਕਾਰ ਨਾਲ ਕੋਈ ਇਤਫ਼ਾਕ ਨਹੀਂ ਰੱਖਦੇ ਤਾਂ ਅਸਤੀਫ਼ੇ ਦੇ ਕੇ ਸਰਕਾਰ ਦਾ ਭੋਗ ਕਿਉਂ ਨਹੀਂ ਪਾ ਰਹੇ? ਆਪ ਦੀ ਵਜ਼ੀਰੀ ਛੱਡੇ ਬਿਨਾਂ ਮੁੱਖ ਮੰਤਰੀ ਦੀ ਕੁਰਸੀ ਖੋਹ ਕੇ ਰਹਿੰਦੇ ਪੰਜ ਮਹੀਨਿਆਂ ‘ਚ ਕਿਹੜੀ ਕ੍ਰਾਂਤੀ ਲਿਆਉਣਗੇ?
ਚੀਮਾ ਨੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਕੋਲੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਪੰਜਾਬ ਹਿਤੈਸ਼ੀ ਹਨ ਤਾਂ ਤੁਰੰਤ ਸਰਕਾਰ ਡੇਗਣ ਅਤੇ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ। ਕੁਰਸੀ ਦੀ ਲਲਕ ਮਿਟਾਉਣ ਲਈ ਲੋਕਾਂ ਨੂੰ ਗੁੰਮਰਾਹ ਨਾ ਕਰਨ।
ਬਾਕਸ
ਮੰਤਰੀ ਦੱਸਣ ਦੇਹਰਾਦੂਨ ਲਈ ਸਰਕਾਰੀ ਕਾਫ਼ਲੇ ਕਿਉਂ ਵਰਤੇ
ਚੰਡੀਗੜ੍ਹ -ਹਰਪਾਲ ਸਿੰਘ ਚੀਮਾ ਨੇ ਕੁਰਸੀ ਲਈ ਕਾਂਗਰਸ ਦੇ ਕਾਟੋ- ਕਲ਼ੇਸ ਦੌਰਾਨ ਮੰਤਰੀਆਂ ਵੱਲੋਂ ਲਾਈ ਦੇਹਰਾਦੂਨ ਫੇਰੀ ‘ਤੇ ਹੋਏ ਖ਼ਰਚਿਆਂ ‘ਤੇ ਉਂਗਲ ਚੁੱਕੀ ਹੈ। ਚੀਮਾ ਨੇ ਕਿਹਾ ਕਿ ਜਦ- ਜਦ ਵੀ ਸੱਤਾਧਾਰੀ ਕਾਂਗਰਸ ‘ਚ ਅੰਦਰੂਨੀ ਲੜਾਈ ਹੁੰਦੀ ਹੈ, ਉਸ ਦਾ ਸਿੱਧਾ ਸੇਕ ਪੰਜਾਬ ਦੇ ਖ਼ਜ਼ਾਨੇ ਨੂੰ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜੋ ਮੰਤਰੀ ਸਰਕਾਰੀ ਕਾਰਾਂ ਦੇ ਕਾਫ਼ਲੇ ‘ਤੇ ਦੇਹਰਾਦੂਨ ਗਏ ਹਨ ਕੀ ਉਹ ਸਪਸ਼ਟ ਕਰਨਗੇ ਕਿ ਕਾਂਗਰਸੀਆਂ ਦੀ ਕੁਰਸੀ ਲਈ ਨਿੱਜੀ ਲੜਾਈ ਦਾ ਪੰਜਾਬ ਦੇ ਲੋਕਾਂ ਅਤੇ ਖ਼ਜ਼ਾਨੇ ਨਾਲ ਕੀ ਸੰਬੰਧ ਹੈ? ਇਸ ਤੋਂ ਪਹਿਲਾਂ ਅਜਿਹੇ ਕਾਟੋ- ਕਲ਼ੇਸ ਦੌਰਾਨ ਹੈਲੀਕਾਪਟਰਾਂ ਦੀ ਵੀ ਦੁਰਵਰਤੋਂ ਹੁੰਦੀ ਰਹੀ ਹੈ। ਉਸ ਦਾ ਹਿਸਾਬ ਕੌਣ ਦੇਵੇਗਾ?

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

by Jaspreet Kaur
2 weeks ago
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 