ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਸਮੇਤ ਇਹਨਾਂ ਮੰਤਰੀਆਂ ਨੇ ਸੰਭਾਲੇ ਕਾਰਜਭਾਰ
ਦੇਖੋ,ਕਾਰਜਭਾਰ ਸੰਭਾਲਣ ਸਮੇਂ ਦੀਆਂ ਤਸਵੀਰਾਂ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)-
ਵਿੱਤ, ਯੋਜਨਾ, ਪ੍ਰੋਗਰਾਮ ਲਾਗੂ ਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ ‘ਤੇ ਆਪਣੇ ਦਫ਼ਤਰ ਦਾ ਅਹੁਦਾ ਸੰਭਾਲ ਲਿਆ।
ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਦੇ ਹੋਏ
ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਦੇ ਹੋਏ।
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਪੰਜਾਬ ਸਿਵਲ ਸਕੱਤਰੇਤ-1 ਵਿਖੇ ਅੱਜ ਆਪਣਾ ਅਹੁਦਾ ਸੰਭਾਲਦੇ ਹੋਏ।