ਪੰਜਾਬ ਦੇ 19 ਜਿਲ੍ਹਿਆਂ ‘ਚ ਮੀਂਹ ਹਨੇਰੀ ਝੱਖੜ ਦਾ ਅਲਰਟ
ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਜ਼ੋਰ ਫੜਨ ਲੱਗੀ ਹੈ। ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਵੱਲੋ 19 ਜ਼ਿਲ੍ਹਿਆ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਤੋਂ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੈ। ਵਿਭਾਗ ਮੁਤਾਬਕ 7 ਜੂਨ ਤੱਕ ਪੱਛਮੀ ਗੜਬੜੀ ਸਰਗਰਮ ਰਹੇਗੀ। 6 ਜੂਨ ਨੂੰ 4 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਹੈ। ਇਸ ਦੇ ਨਾਲ ਹੀ 7 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ‘ਚ 7 ਜੂਨ ਨੂੰ ਵੀ ਮੀਂਹ ਪੈ ਸਕਦਾ ਹੈ।