ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ 17 ਨੂੰ
ਪੜ੍ਹੋ ਕਿਹੜੇ ਵਿਭਾਗ ਦੀਆਂ ਜੱਥੇਬੰਦੀਆਂ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਮਿਲਿਆ ਸੱਦਾ
ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ 17 ਅਗਸਤ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਦੀ ਅਗਵਾਈ ਸਬ-ਕਮੇਟੀ ਦੇ ਚੇਅਰਮੈਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀਆਂ ਜੱਥੇਬੰਦੀਆਂ ਨੂੰ ਸੱਦਿਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨਾਲ ਵੀ ਮੀਟਿੰਗ ਕੀਤੀ ਜਾ ਚੁੱਕੀ ਹੈ।