ਚੰਡੀਗੜ੍ਹ, 5 ਅਪ੍ਰੈਲ- ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ 7 ਉਮੀਦਵਾਰਾਂ ਦੀ ਚੋਣ ਸਬੰਧੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ ਬਾਅਦ ਲਗਪਗ 3 ਵਜੇ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਮੌਜੂਦ ਰਹਿਣਗੇ।
ਦੱਸਣਯੋਗ ਹੈ ਕਿ ਪੰਜਾਬ ਦੀਆਂ ਕੁੱਲ 13 ਸੀਟਾਂ ਉਤੇ ਕਾਂਗਰਸ ਪਾਰਟੀ ਵੱਲੋਂ ਬੀਤੇ ਦਿਨੀਂ 6 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਗਿਆ ਸੀ, ਜਦਕਿ 7 ਉਮੀਦਵਾਰਾਂ ਦਾ ਐਲਾਨ ਹਾਲੇ ਬਾਕੀ ਹੈ
ਇਸ ਮੀਟਿੰਗ ਵਿਚ ਬਾਕੀ ਬਚੇ ਉਮੀਦਵਾਰਾਂ ਉਤੇ ਮੰਥਨ ਕੀਤਾ ਜਾਵੇਗਾ ਅਤੇ ਸੰਭਾਵਨਾ ਹੈ ਕਿ ਕੱਲ੍ਹ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਹੋ ਜਾਵੇਗਾ।