ਪੰਜਾਬ ਦੇ 8 ਕਾਂਗਰਸੀ ਸੰਸਦ ਮੈਂਬਰਾਂ ਨੇ ਕੀਤਾ ਵੱਡਾ ਐਲਾਨ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਰਨਗੇ ਮੰਗ
ਪ੍ਰਾਈਵੇਟ ਮੈਂਬਰ ਬਿਲ ਰਾਹੀਂ ਕਰਨਗੇ ਮੰਗ
ਬਾਕੀ ਸੰਸਦ ਮੈਂਬਰਾਂ ਨੂੰ ਵੀ ਪ੍ਰਾਈਵੇਟ ਮੈਂਬਰ ਬਿਲ ਲਿਆਉਣ ਦੀ ਕੀਤੀ ਅਪੀਲ
ਨਵੀਂ ਦਿੱਲੀ, 9 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ 8 ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਾਈਵੇਟ ਮੈਂਬਰ ਬਿਲ ਲਿਆਉਣਗੇ। ਅੱਜ ਇਥੇ ਕੀਤੀ ਇਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ ਤਾਂ ਜੋ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰ ਰਹੇ ਕਿਸਾਨ ਰਾਜ਼ੀ ਖੁਸ਼ੀ ਆਪਣੇ ਘਰਾਂ ਨੂੰ ਪਰਤ ਸਕਣ। ਉਹਨਾਂ ਕਿਹਾ ਕਿ ਸਦਨ ਦੇ ਦੂਜੇ ਮੈਬਰਾਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਅਤੇ ਤਿੰਨ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਾਈਵੇਟ ਮੈਂਬਰ ਬਿਲ ਲਿਆਉਣ। ਪ੍ਰੈਸ ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਮਹਾਰਾਣੀ ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾੜੀ ਵੀ ਹਾਜ਼ਰ ਸਨ।