ਪੰਜਾਬ ਦੇ IPS ਜੋੜੇ ਨੂੰ ਸਦਮਾ- ਧੀ ਦੀ ਅਚਾਨਕ ਮੌਤ
ਚੰਡੀਗੜ੍ਹ,30ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਇੱਕ ਆਈਪੀਐਸ ਜੋੜੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਧੀ ਦੀ ਅੱਜ ਸਵੇਰੇ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨਾਇਰਾ (4 ਸਾਲ) ਵਜੋਂ ਹੋਈ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਆਈਪੀਐਸ ਅਧਿਕਾਰੀ ਹੈ, ਜੋ ਇਸ ਸਮੇਂ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਵਜੋਂ ਕੰਮ ਕਰ ਰਹੇ ਹਨ। ਉਸ ਦੇ ਪਿਤਾ ਨਵਨੀਤ ਬੈਂਸ ਜਗਰਾਉਂ ਵਿੱਚ ਐਸਐਸਪੀ ਹਨ। ਬੱਚੀ ਦੀ ਮੌਤ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚੀ ਦਾ ਸਸਕਾਰ ਅੱਜ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।