• Latest
  • Trending
ਪੰਜਾਬ ਨੂੰ ਅਪਰਾਧ-ਮੁਕਤ ਕਰਨ ਲਈ ਸੀਸੀਟੀਵੀ ਕੈਮਰੇ ਦੇ ਕੇ ਪੁਲਿਸ ਨੂੰ ਸਹਿਯੋਗ ਕਰਨ ਐਮ.ਪੀ – ਭਗਵੰਤ ਮਾਨ

ਪੰਜਾਬ ਨੂੰ ਅਪਰਾਧ-ਮੁਕਤ ਕਰਨ ਲਈ ਸੀਸੀਟੀਵੀ ਕੈਮਰੇ ਦੇ ਕੇ ਪੁਲਿਸ ਨੂੰ ਸਹਿਯੋਗ ਕਰਨ ਐਮ.ਪੀ – ਭਗਵੰਤ ਮਾਨ

9 years ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

20 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

43 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੂੰ ਅਪਰਾਧ-ਮੁਕਤ ਕਰਨ ਲਈ ਸੀਸੀਟੀਵੀ ਕੈਮਰੇ ਦੇ ਕੇ ਪੁਲਿਸ ਨੂੰ ਸਹਿਯੋਗ ਕਰਨ ਐਮ.ਪੀ – ਭਗਵੰਤ ਮਾਨ

April 10, 2018
in ਪੰਜਾਬ
ਪੰਜਾਬ ਨੂੰ ਅਪਰਾਧ-ਮੁਕਤ ਕਰਨ ਲਈ ਸੀਸੀਟੀਵੀ ਕੈਮਰੇ ਦੇ ਕੇ ਪੁਲਿਸ ਨੂੰ ਸਹਿਯੋਗ ਕਰਨ ਐਮ.ਪੀ – ਭਗਵੰਤ ਮਾਨ

ਪੰਜਾਬ ਨੂੰ ਅਪਰਾਧ-ਮੁਕਤ ਕਰਨ ਲਈ ਸੀਸੀਟੀਵੀ ਕੈਮਰੇ ਦੇ ਕੇ ਪੁਲਿਸ ਨੂੰ ਸਹਿਯੋਗ ਕਰਨ ਐਮ.ਪੀ – ਭਗਵੰਤ ਮਾਨ
ਸੁਨਾਮ-ਧੂਰੀ ਤੋਂ ਬਾਅਦ ਹਲਕੇ ਦੇ ਬਾਕੀ ਸ਼ਹਿਰਾਂ ‘ਚ ਲੱਗਣਗੇ ਐਮ.ਪੀ ਕੋਟਾ ਫ਼ੰਡ ਨਾਲ ਸੀਸੀਟੀਵੀ ਕੈਮਰੇ

ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪ੍ਰਮੁੱਖ ਸ਼ਹਿਰਾਂ ਅਤੇ ਮਹੱਤਵਪੂਰਨ ਚੌਂਕ-ਚੌਰਾਹਿਆਂ ਉੱਪਰ ਐਮ.ਪੀ ਕੋਟਾ ਫ਼ੰਡ ‘ਚ ਹਾਈ ਸਕਿਉਰਿਟੀ ਕੌਰਡਲੈਸ ਸੀਸੀਟੀਵੀ ਕੈਮਰੇ ਲਗਵਾ ਕੇ ਪੰਜਾਬ ਪੁਲਿਸ ਦਾ ਸਹਿਯੋਗ ਕਰਨ।
‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਅਪਰਾਧ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਅੱਜ ਦੁਨੀਆ ਭਰ ‘ਚ ਸੀਸੀਟੀਵੀ ਕੈਮਰਿਆਂ ਦਾ ਸਫਲਤਾਪੂਰਵਕ ਸਹਾਰਾ ਲਿਆ ਜਾਂਦਾ ਹੈ। ਇਸ ਲਈ ਪੰਜਾਬ ਦੇ ਸਾਰੇ ਸੰਸਦ ਮੈਂਬਰ ਸਿਆਸੀ ਸਫਬੰਦੀਆਂ ਤੋਂ ਉੱਤੇ ਉੱਠ ਕੇ ਆਪਣੇ-ਆਪਣੇ ਹਲਕਿਆਂ ਅੰਦਰ ਸਾਰੇ ਪ੍ਰਮੁੱਖ ਰਸਤਿਆਂ ਅਤੇ ਚੌਂਕ ਚੌਰਾਹਿਆਂ ‘ਤੇ ਉਸੇ ਤਰ੍ਹਾਂ ਹਾਈ ਸਕਿਉਰਿਟੀ ਕੌਰਡਲੈਸ ਸੀਸੀਟੀਵੀ ਕੈਮਰੇ ਲਗਾਉਣ ਲਈ ਐਮ.ਪੀ ਕੋਟਾ ਫ਼ੰਡ ਦੀ ਸੁਚੱਜੀ ਵਰਤੋਂ ਕਰਨ।
ਭਗਵੰਤ ਮਾਨ ਨੇ ਸੂਬੇ ਦੀ ਬਦਹਾਲ ਅਮਨ ਕਾਨੂੰਨ ਸਥਿਤੀ ਉੱਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਪੁਲਿਸ ਨੂੰ ਕਾਨੂੰਨ ਮੁਤਾਬਿਕ ਕੰਮ ਕਰਨ ਦੀ ਖੁੱਲ ਨਹੀਂ ਮਿਲਦੀ ਅਤੇ ਪੁਲਿਸ ਪ੍ਰਸ਼ਾਸਨ ਦੇ ਕੰਮਾਂ ‘ਚ ਬੇਲੋੜੀ ਸਿਆਸੀ ਦਖ਼ਲਅੰਦਾਜ਼ੀ ਬੰਦ ਨਹੀਂ ਹੁੰਦੀ, ਉਦੋਂ ਤੱਕ ਅਮਨ ਕਾਨੂੰਨ ਦੀ ਸਥਿਤੀ ਚੌਣਤੀਆਂ ‘ਚ ਘਿਰੀ ਰਹੇਗੀ। ਅਫ਼ਸੋਸ ਦੀ ਗੱਲ ਇਹ ਹੈ ਕਿ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਅਖੌਤੀ ਜਥੇਦਾਰ ਥਾਣੇ ਚਲਾਉਂਦੇ ਸਨ, ਹੁਣ ਸੱਤਾਧਾਰੀ ਕਾਂਗਰਸ ਦੇ ਅਖੌਤੀ ਚੌਧਰੀ ‘ਥਾਣੇਦਾਰ’ ਬਣੇ ਹੋਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਬਦਹਾਲ ਸਥਿਤੀ ‘ਚ ਘੱਟੋ-ਘੱਟ ਪੰਜਾਬ ਦੇ ਸੰਸਦ ਮੈਂਬਰ ਹੀ ਆਪਣੇ-ਆਪਣੇ ਹਲਕੇ ਦੇ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਅਤੇ ਸੀਸੀਟੀਵੀ ਕੈਮਰੇ ਲਗਵਾਉਣ।
ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਪੁਲਿਸ ਖ਼ਾਸ ਕਰ ਕੇ ਸੰਗਰੂਰ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਸੰਗਰੂਰ ਲੋਕ ਸਭਾ ਹਲਕੇ ਦੇ ਧੂਰੀ ਅਤੇ ਸੁਨਾਮ ਸ਼ਹਿਰਾਂ ‘ਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਹਾਈ ਸਕਿਉਰਿਟੀ ਕੌਰਡਲੈਸ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨ੍ਹਾਂ ਦੀ ਸਿੱਧੀ ਨਿਗਰਾਨੀ ਸੰਬੰਧਿਤ ਪੁਲਿਸ ਥਾਣੇ ਦੇ ਕੰਟਰੋਲ ਰੂਮ ਤੋਂ ਹੁੰਦੀ ਹੈ। ਮਾਨ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਉਪਰੰਤ ਹੁਣ ਸੰਗਰੂਰ, ਬਰਨਾਲਾ, ਭਵਾਨੀਗੜ੍ਹ, ਲਹਿਰਾਗਾਗਾ ਅਤੇ ਮਲੇਰਕੋਟਲਾ ਸ਼ਹਿਰਾਂ ‘ਚ ਹਾਈ ਸਕਿਉਰਿਟੀ ਕੌਰਡਲੈਸ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਵੱਲੋਂ ਅੰਗਹੀਣਾਂ ਨੂੰ ਸਕੂਟਰੀਆਂ, ਹਲਕੇ ਦੀਆਂ ਮੁੱਖ ਸੜਕਾਂ ‘ਤੇ ਸਥਿਤ ਪਿੰਡਾਂ ‘ਚ ਮਹਿਲਾ-ਪੁਰਸ਼ ਬਾਥਰੂਮਾਂ ਵਾਲੇ ਖ਼ੂਬਸੂਰਤ ਬੱਸ ਅੱਡੇ, ਜ਼ਰੂਰਤ ਪੈਣ ‘ਤੇ ਪਿੰਡਾਂ ਜਾਂ ਖੇਤਾਂ ‘ਚ ਅੱਗ ਬੁਝਾਉਣ ਦੇ ਕੰਮ ਆਉਣ ਵਾਲੀਆਂ ਦੇਸੀ ਫਾਇਰ ਬ੍ਰਿਗੇਡ ਪਾਣੀ ਦੀਆਂ ਟੈਂਕੀਆਂ ਅਤੇ ਸਰਕਾਰੀ ਸਕੂਲਾਂ ‘ਚ ਵੱਡੀ ਗਿਣਤੀ ‘ਚ ਬੈਂਚ ਅਤੇ ਨਵੀਆਂ ਬਿਲਡਿੰਗਾਂ ਤੇ ਬਾਥਰੂਮਾਂ ਦੀ ਉਸਾਰੀ ਦੇ ਕੰਮ ਅੱਛੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
3 days ago
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 