ਪੰਜਾਬ ਨੂੰ ਜਲਦ ਮਿਲੇਗਾ ਨਵਾਂ ਡੀਜੀਪੀ
ਮੌਜੂਦਾ ਡੀਜੀਪੀ ਵੀ ਕੇ ਭਾਵਰਾ ਨੇ ਮੰਗੀ 2 ਮਹੀਨੇ ਦੀ ਛੁੱਟੀ
ਪੜ੍ਹੋ ਕੀ ਹੈ ਕਾਰਨ ਅਤੇ ਨਵੇਂ ਡੀਜੀਪੀ ਨੂੰ ਲੈ ਕੇ ਕਿਹੜੇ ਨਾਮ ਚਰਚਾ ‘ਚ
ਚੰਡੀਗੜ੍ਹ,2ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਨੂੰ ਜਲਦ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਦੀ ਕੇਂਦਰੀ ਡੈਪੂਟੇਸ਼ਨ ਤੇ ਜਾਣ ਦੀ ਮੰਗ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਜਿਸ ਤੋਂ ਬਾਅਦ ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ। ਜਾਣਕਾਰੀ ਅਨੁਸਾਰ ਉਹ 5 ਜੁਲਾਈ ਤੋਂ ਛੁੱਟੀ ‘ਤੇ ਚਲੇ ਜਾਣਗੇ। ਜਿਸ ਤੋਂ ਬਾਅਦ ਪੰਜਾਬ ਦੇ ਨਵੇਂ ਡੀਜੀਪੀ ਨੂੰ ਲੈ ਕੇ ਕਿਆਸਰਾਈਆਂ ਤੇਜ ਹੋ ਗਈਆਂ ਹਨ । ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਉਹਨਾਂ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦਿੱਤਾ ਜਾ ਸਕਦਾ ਹੈ। ਇਸ ਦੌੜ ਵਿੱਚ ਡੀਜੀਪੀ ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਦੇ ਨਾਂ ਵੀ ਚਰਚਾ ਵਿੱਚ ਹਨ।