• Latest
  • Trending
ਪੰਜਾਬ ਨੇ ਡਿਜੀਟਲ ਖੇਤਰ `ਚ ਇਕ ਹੋਰ ਮੀਲ ਪੱਥਰ ਗੱਡਿਆ

ਪੰਜਾਬ ਨੇ ਡਿਜੀਟਲ ਖੇਤਰ `ਚ ਇਕ ਹੋਰ ਮੀਲ ਪੱਥਰ ਗੱਡਿਆ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਡਿਜੀਟਲ ਖੇਤਰ `ਚ ਇਕ ਹੋਰ ਮੀਲ ਪੱਥਰ ਗੱਡਿਆ

July 11, 2018
in ਪੰਜਾਬ
ਪੰਜਾਬ ਨੇ ਡਿਜੀਟਲ ਖੇਤਰ `ਚ ਇਕ ਹੋਰ ਮੀਲ ਪੱਥਰ ਗੱਡਿਆ
– ਸਰਕਾਰੀਆ ਵੱਲੋਂ `ਮਾਲ ਅਦਾਲਤ ਪ੍ਰਬੰਧਨ ਸਿਸਟਮ` ਦੇ ਪਾਇਲਟ ਪ੍ਰੋਜੈਕਟ ਦਾ ਆਗਾਜ਼
– ਜ਼ਮੀਨ-ਜਾਇਦਾਦ ਦੇ ਵਿਵਾਦਾਂ ਸਬੰਧੀ ਮਾਮਲੇ ਹੋਣਗੇ ਆਨਲਾਈਨ
– ਲੋਕਾਂ ਨੂੰ ਆਪਣੇ ਕੇਸਾਂ ਬਾਰੇ ਆਸਾਨੀ ਨਾਲ ਮਿਲੇਗੀ ਜਾਣਕਾਰੀ- ਵਿੰਨੀ ਮਹਾਜਨ
ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) : ਆਨ ਲਾਈਨ ਰਜਿਸਟਰੀਆਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਤੋਂ ਮਹਿਜ਼ ਦੋ ਹਫਤਿਆਂ ਬਾਅਦ ਪੰਜਾਬ ਦੇ ਮਾਲ ਵਿਭਾਗ ਨੇ ਸੂਬੇ ਨੂੰ ਡਿਜੀਟਲ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟੀ ਹੈ। ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਅਮਲੋਹ (ਫਤਹਿਗੜ੍ਹ ਸਾਹਿਬ) ਦੀਆਂ ਮਾਲ ਅਦਾਲਤਾਂ ਵਿਚ `ਮਾਲ ਅਦਾਲਤ ਪ੍ਰਬੰਧਨ ਸਿਸਟਮ` ਦਾ ਆਗਾਜ਼ ਕੀਤਾ। ਇਹ ਸਿਸਟਮ ਸੂਬੇ ਦੇ ਜ਼ਮੀਨੀ ਰਿਕਾਰਡ ਨਾਲ ਜੁੜਿਆ ਹੋਇਆ ਹੈ। ਕੋਈ ਵੀ ਕੇਸ ਦਾਇਰ ਹੋਣ ਦੇ ਨਾਲ ਹੀ ਸਬੰਧਤ ਜ਼ਮੀਨ ਦੀ ਜਮ੍ਹਾਂਬੰਦੀ ਦੇ `ਟਿੱਪਣੀ` ਵਾਲੇ ਕਾਲਮ ਵਿਚ ਸਬੰਧਤ ਕੇਸ ਦਾ ਵੇਰਵਾ ਦਰਜ ਹੋ ਜਾਵੇਗਾ।
ਇਸ ਮੌਕੇ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦਿਨ-ਬ-ਦਿਨ ਡਿਜੀਟਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜ਼ਮੀਨ ਦੀ ਆਨ ਲਾਈਨ ਰਜਿਸਟ੍ਰੇਸ਼ਨ ਤੋਂ ਇਲਾਵਾ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਦੋ ਪਿੰਡਾਂ ਮੁੰਡੀ ਖਰੜ ਅਤੇ ਹਰਲਾਲਪੁਰ ਵਿਚ ਹੱਦਬੰਦੀ ਦੀ ਨਿਸ਼ਾਨਦੇਹੀ ਵਾਸਤੇ `ਡਿਜੀਟਲ ਮੈਪਿੰਗ` ਦਾ ਪਾਇਲਟ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਵਿਚ ਸੌਖ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨ ਦੀ ਆਨ ਲਾਈਨ ਰਜਿਸਟਰੀ ਵਾਸਤੇ ਸਮਾਂ ਲੈਣ ਲਈ `ਤਤਕਾਲ` ਸਿਸਟਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ।
ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਲੋਕ ਪੱਖੀ `ਮਾਲ ਅਦਾਲਤ ਪ੍ਰਬੰਧਨ ਸਿਸਟਮ` ਸੂਬਾ ਵਾਸੀਆਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਾਉਣ ਵਿਚ ਮਦਦਗਾਰ ਹੋਵੇਗਾ। ਇਸ ਨਾਲ ਜਿੱਥੇ ਜ਼ਮੀਨ-ਜਾਇਦਾਦ ਦੇ ਵਿਵਾਦਾਂ ਸਬੰਧੀ ਮਾਮਲੇ ਆਨਲਾਈਨ ਹੋਣਗੇ ਉੱਥੇ ਹੀ ਲੋਕਾਂ ਨੂੰ ਆਪਣੇ ਕੇਸਾਂ ਬਾਰੇ ਆਸਾਨੀ ਨਾਲ ਜਾਣਕਾਰੀ ਮਿਲੇਗੀ।
ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਿਸਟਮ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਦਿਨ ਹੀ ਉਨ੍ਹਾਂ ਵੱਲੋਂ 7 ਨਵੇਂ ਕੇਸਾਂ ਦੇ ਵੇਰਵੇ ਅੱਪਲੋਡ ਕੀਤੇ ਜਾ ਰਹੇ ਹਨ। ਵਧੀਕ ਮੁੱਖ ਸਕੱਤਰ ਮਾਲ ਨੇ ਕਿਹਾ ਕਿ ਜੇਕਰ ਇਸ ਪ੍ਰੋਜੈਕਟ ਦੀ ਅਜ਼ਮਾਇਸ਼ ਸਫਲ ਰਹੀ ਤਾਂ ਇਸ ਨੂੰ ਪੂਰੇ ਸੂਬੇ ਵਿਚ ਲਾਗੂ ਕੀਤਾ ਜਾਵੇਗਾ।
ਇਸ ਸਿਸਟਮ ਬਾਰੇ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕੋਈ ਕੇਸ ਦਾਇਰ ਹੋਣ ਦੇ ਨਾਲ ਹੀ ਜਾਇਦਾਦ ਸਬੰਧੀ ਸਭ ਜਾਣਕਾਰੀਆਂ ਦੇ ਨਾਲ-ਨਾਲ ਪਟੀਸ਼ਨਰ ਅਤੇ ਜਵਾਬਦੇਹ ਧਿਰ ਬਾਰੇ ਵੀ ਸਾਰੀ ਜਾਣਕਾਰੀ ਆਨਲਾਈਨ ਦਰਜ ਹੋ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਅਦਾਲਤਾਂ ਵਿਚ ਤਾਰੀਖ ਅਨੁਸਾਰ ਕੇਸਾਂ ਦੀ ਗਿਣਤੀ, ਅੰਤਰਿਮ ਰਾਹਤ, ਅੰਤਿਮ ਫੈਸਲਾ ਅਤੇ ਹੋਰ ਜਾਣਕਾਰੀ ਮਿਲੇਗੀ।
ਸੰਮਨ ਨੋਟਿਸ ਤਿਆਰ ਕਰਨ ਤੋਂ ਇਲਾਵਾ, ਇਹ ਸਿਸਟਮ ਸਾਰੀਆਂ ਸਬੰਧਤ ਧਿਰਾਂ ਨੂੰ ਕੇਸ ਬਾਰੇ  ਐਸਐਮਐਸ ਵੀ ਭੇਜੇਗਾ ਅਤੇ ਉਹ ਆਪਣੇ ਕੇਸ ਬਾਰੇ ਕਿਸੇ ਵੀ ਸਮੇਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਿਸਟਮ ਨਾਲ ਮਾਲ ਅਦਾਲਤਾਂ ਦੇ ਬਕਾਇਆ ਕੇਸਾਂ ਬਾਰੇ ਵੀ ਜਾਣਕਾਰੀ ਮਿਲੇਗੀ।
ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਵਿਚ ਮਾਲ ਵਿਭਾਗ ਦੇ ਸਕੱਤਰ ਦੀਪਇੰਦਰ ਸਿੰਘ, ਪੰਜਾਬ ਮਾਲ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਕਮਿਸ਼ਨ ਦੇ ਮੈਂਬਰ ਐਨ.ਐਸ. ਕੰਗ, ਐਸ.ਐਸ. ਗਿੱਲ, ਜੀ.ਐਸ. ਮਾਂਗਟ ਅਤੇ ਜਸਵੰਤ ਸਿੰਘ, ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਦੇ ਸਲਾਹਕਾਰ ਐਨ.ਐਸ. ਸੰਘਾ, ਇਸ ਪ੍ਰੋਜੈਕਟ ਦੇ ਮੈਨੇਜਰ ਸੁਨੀਤਾ ਠਾਕੁਰ ਅਤੇ ਐਨਆਈਸੀ ਪੰਜਾਬ ਟੀਮ ਦੇ ਮੈਂਬਰ ਸ਼ਾਮਲ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
2 weeks ago
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 