ਪੰਜਾਬ ਵਿਧਾਨ ਸਭਾ ਚੋਣਾਂ 2022
ਪੰਜਾਬ ਪਹੁੰਚੇ ਰਾਹੁਲ ਗਾਂਧੀ,ਥੋੜ੍ਹੀ ਦੇਰ ਵਿੱਚ ਹੁਸ਼ਿਆਰਪੁਰ ਵਿਖੇ ਰੈਲੀ ਨੂੰ ਕਰਨੇ ਸੰਬੋਧਨ
ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਨੇ ਕੀਤਾ ਸਵਾਗਤ
ਚੰਡੀਗੜ੍ਹ,14 ਫਰਵਰੀ(ਵਿਸ਼ਵ ਵਾਰਤ) – ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੋਨਾਂ ਦੀਆਂ ਹੀ ਪੰਜਾਬ ਵਿੱਚ ਰੈਲੀਆਂ ਹਨ। ਰਾਹੁਲ ਗਾਂਧੀ ਪੰਜਾਬ ਪਹੁੰਚ ਚੁੱਕੇ ਹਨ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਦਾ ਸਵਾਗਤ ਕੀਤਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਦੀ ਪੰਜਾਬ ਰੈਲੀ ਨੂੰ ਦੇਖਦਿਆਂ ਹੋਇਆਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ ਹਨ ਜਿਸਦੇ ਤਹਿਤ ਮੁੱਖ ਮੰਤਰੀ ਚੰਨੀ ਦੇ ਹੈਲੀਕਾਪਟਰ ਨੂੰ ਉਡਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਹੈ ।ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੇ ਰਾਹੁਲ ਗਾਂਧੀ ਦੀ ਰੈਲੀ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਅਟਕਲਾਂ ਲੱਗ ਰਹੀਆਂ ਹਨ।























