ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ ਫੜ੍ਹੀ ਕਰੋੜਾਂ ਰੁਪਏ ਦੀ ਹੈਰੋਇਨ
ਚੰਡੀਗੜ੍ਹ, 7 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ(ਬੀਐਸਐਫ) ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਫਾਜ਼ਿਲਕਾ ਪੁਲਿਸ ਅਤੇ BSF ਨੇ ਸਾਂਝੇ ਤੌਰ ‘ਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ 2 ਸਰਗਨਾ ਨੂੰ ਗ੍ਰਿਫਤਾਰ ਕਰਕੇ 31.02 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹਨਾਂ ਤਸਕਰਾਂ ਨਾਲ ਜੁੜੇ ਹੋਰਨਾਂ ਦੇ ਲਿੰਕ ਖੰਘਾਲੇ ਜਾ ਰਹੇ ਹਨ।
In a major breakthrough against trans-border narcotic smuggling networks @FazilkaPolice & #BSF have jointly arrested 2 drug cartel kingpins engaged in drug trafficking on massive scale and recovered 31.02 Kg Heroin.
(1/2) pic.twitter.com/UXyZ2KjKdk— DGP Punjab Police (@DGPPunjabPolice) January 7, 2023