ਪੰਜਾਬ ਪੁਲਿਸ ਦਾ ਬਰਖ਼ਾਸਤ ਡੀਐਸਪੀ ਗ੍ਰਿਫ਼ਤਾਰ
ਚੰਡੀਗੜ੍ਹ,20ਫਰਵਰੀ(ਵਿਸ਼ਵ ਵਾਰਤਾ)- ਲੁਧਿਆਣਾ ‘ਚ ਤਾਇਨਾਤ ਰਹੇ ਬਲਵਿੰਦਰ ਸਿੰਘ ਸੇਖੋਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਸਨ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਡਰੱਗ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਹਾਈਕੋਰਟ ਦੇ ਜੱਜਾਂ ਖਿਲਾਫ ਟਿੱਪਣੀ ਕਰਨ ‘ਤੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਹਾਈਕੋਰਟ ਨੇ ਕਿਹਾ ਕਿ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਮੰਦਭਾਗਾ ਹੈ, ਸੇਖੋਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ।