• Latest
  • Trending
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

2 years ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

5 minutes ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

20 minutes ago
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

33 minutes ago
IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

44 minutes ago
National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

2 hours ago
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

2 hours ago
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

2 hours ago
Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

5 hours ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

11 hours ago
Hindi News
English News
Sunday, September 6, 2026
No Result
View All Result
27 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ

May 17, 2024
in ਪੰਜਾਬ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

– ਦੋ ਸਰਗਨਾਹ ਦੀ ਹੋਈ ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ਏਡੀਜੀਪੀ ਵੀ. ਨੀਰਜਾ

– ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ

ਚੰਡੀਗੜ੍ਹ, 17 ਮਈ ( ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ।

ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ ਰੀਡੀਮ ਕਰਵਾ ਲੈਂਦਾ ਸੀ।

ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ।

ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ।

ਇਸ ਸਬੰਧੀ ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਡੱਬੀ: ਤਿੰਨ ਮੋਡਸ ਓਪਰੇਂਡੀ ਦੀ ਵਰਤੋਂ ਕਰਦੇ ਸਨ ਫਰਜ਼ੀ ਕਾਲ ਸੈਂਟਰ

ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ ’ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ । ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ ।

ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ। ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ।

ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ ’ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।

Tags: ਅਮਰੀਕਾਏਡੀਜੀਪੀ ਸਾਈਬਰ ਕ੍ਰਾਈਮਏਡੀਜੀਪੀ ਵੀ. ਨੀਰਜਾਸਾਈਬਰ ਕ੍ਰਾਈਮਡੀਜੀਪੀ ਗੌਰਵ ਯਾਦਵਪੰਜਾਬ ਪੁਲਿਸਪਰਦਾਫਾਸ਼ਮੋਬਾਈਲ ਫ਼ੋਨਵਿਸ਼ਵ ਵਾਰਤਾ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
September 6, 2026
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

by Ranjit Singh
September 6, 2026
0

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ ਹਾਈ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 6, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
September 6, 2026
0

Punjab Weather: ਸੂਬੇ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
September 6, 2026
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

Most Popular

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

by Ranjit Singh
4 weeks ago
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਇਨ੍ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 