ਪੰਜਾਬ ਪੁਲਿਸ ਦੇ ਇਸ ਸਾਬਕਾ ਅਧਿਕਾਰੀ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ
ਚੰਡੀਗੜ੍ਹ 23 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਏਡੀਜੀਪੀ ਰਾਕੇਸ਼ ਚੰਦਰਾ ਦੇ ਫਾਰਮ ਹਾਊਸ ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਨੇੜਲੇ ਨਯਾਗਾਓਂ ਵਿੱਚ ਸਥਿਤ ਉਹਨਾਂ ਦੇ ਤਿੰਨ ਏਕੜ ਵਿੱਚ ਫੈਲੇ ਫਾਰਮ ਹਾਊਸ ਤੇ ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਹੈ। ਉਹਨਾਂ ਤੇ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਕਬਜਾ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਕਈ ਨਾਮੀ ਅਧਿਕਾਰੀਆਂ ਦੇ ਫਾਰਮ ਹਾਊਸਾਂ ਅਤੇ ਹੋਰ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ ਹੈ ਜੋ ਕਿ ਇਸ ਸਮੇਂ ਅੰਡਰ ਇਨਵੈਸਟੀਗੇਸ਼ਨ ਹਨ। ਰਾਕੇਸ਼ ਚੰਦਰਾ ਰਿਟਾ. ਏਡੀਜੀਪੀ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਕਾਰਵਾਈ ਵਿਜੀਲੈਂਸ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਹ ਇਨਵੈਸਟੀਗੇਸ਼ਨ ਸ਼ੁਰੂ ਕੀਤੀ ਗਈ ਹੈ।