ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਵੱਲੋਂ ਛਾਪੇਮਾਰੀ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)- ਵਿਜੀਲੈਂਸ ਵਿਭਾਗ ਨੇ ਪੰਜਾਬ ਪੁਲਿਸ ਦੇ ਏਆਈਜੀ (AIG) ਆਸ਼ੀਸ਼ ਕਪੂਰ ਦੇ ਘਰ ਛਾਪਾ ਮਾਰਿਆ ਹੈ।ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਅੱਜ ਸਵੇਰੇ 5 ਵਜੇ ਮੁਹਾਲੀ ਦੇ ਸੈਕਟਰ-88 ਸਥਿਤ ਉਨ੍ਹਾਂ ਦੇ ਘਰ ਪੁੱਜੀ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਆਸ਼ੀਸ਼ ਕਪੂਰ ਦੀ ਜਾਇਦਾਦ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਕਾਫੀ ਲੰਮੇ ਸਮੇਂ ਤੱਕ ਵਿਜੀਲੈਂਸ ਅਧਿਕਾਰੀ ਆਸ਼ੀਸ਼ ਦੇ ਘਰ ਦੀ ਜਾਂਚ ਕਰਦੇ ਰਹੇ। ਆਸ਼ੀਸ਼ ਕਪੂਰ ਨੇ ਦੱਸਿਆ ਕਿ ਉਸ ਦੇ ਖਿਲਾਫ ਕਿਸੇ ਨੇ ਪੈਸੇ ਲੈਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਜਾਂਚ ਲਈ ਉਸ ਦੇ ਘਰ ਪਹੁੰਚੀ। ਉਨ੍ਹਾਂ ਨੂੰ ਜਾਣਬੁੱਝ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਸ਼ੀਸ਼ ਕਪੂਰ ਇਸ ਸਮੇਂ ਕਮਾਂਡੇਟ 4 ਸ਼ਾਹਪੁਰਕੰਡੀ (PIK) ਵਿਖੇ ਤਾਇਨਾਤ ਹਨ।























