ਪੰਜਾਬ ਪੁਲਿਸ ਦੇ ਟੈਕਨੀਕਲ ਅਤੇ ਸਪੋਰਟ ਸਰਿਵਿਸਜ਼ ਕੈਡਰ ਵਿੱਚ ਐਸਆਈ ਅਤੇ ਕਾਂਸਟੇਬਲਾਂ ਦੀ ਭਰਤੀ ਲਈ ਸਰੀਰਕ ਮਾਪ ਟੈਸਟ ਅਤੇ ਸਕ੍ਰੀਨਿੰਗ ਟੈਸਟ ਦੀਆਂ ਮਿਤੀਆਂ ਦਾ ਐਲਾਨ
ਚੰਡੀਗੜ੍ਹ 11 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੇ ਟੈਕਨੀਕਲ ਅਤੇ ਸਪੋਰਟ ਸਰਿਵਿਸਜ਼ ਕੈਡਰ ਵਿੱਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਸਰੀਰਕ ਮਾਪ ਟੈਸਟ,ਸਰੀਰਕ ਸਕ੍ਰੀਨਿੰਗ ਟੈਸਟ ਅਤੇ ਦਸਤਾਵੇਜ਼ਾਂ ਦੀ ਜਾਂਚ ਮਿਤੀ 22.11.2022 ਤੋਂ 03.12.2022 ਤੱਕ ਹੋਵੇਗੀ। ਇਸ ਸੰਬੰਧ ਵਿੱਚ ਹੋਰ ਵਧੇਰੇ ਜਾਣਕਾਰੀ ਪੰਜਾਬ ਪੁਲਿਸ ਦੀ ਵੈੱਬਸਾਈਟpunjabpolice.gov.in ‘ਤੇ ਜਾ ਕੇ ਲਈ ਜਾ ਸਕਦੀ ਹੈ।
























