ਪੰਜਾਬ ਪੁਲਿਸ ਦੇ ਡੀਐਸਪੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਚੰਡੀਗੜ੍ਹ,23ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵੀਰਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਭਾਈਬਾਲਾ ਚੌਕ ਨੇੜੇ ਪਾਰਕ ਪਲਾਜ਼ਾ ਹੋਟਲ ‘ਚ ਜਿੰਮ ‘ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕਿਹਾ, ‘ਕੱਲ੍ਹ ਅਸੀਂ ਡੀਐੱਸਪੀ ਦਿਲਪ੍ਰੀਤ ਸਿੰਘ ਨੂੰ ਗੁਆ ਦਿੱਤਾ, ਉਹ ਸੰਗਰੂਰ ਦੇ ਖਨੌਰੀ ਬਾਰਡਰ ‘ਤੇ ਡਿਊਟੀ ‘ਤੇ ਸਨ। ਉਹ ਪਿਛਲੇ 31 ਸਾਲਾਂ ਤੋਂ ਪੰਜਾਬ ਅਤੇ ਪੁਲਿਸ ਦੀ ਸੇਵਾ ਕਰ ਰਿਹੇ ਸਨ। ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਾਂ।
https://x.com/DGPPunjabPolice/status/1760851189548077324?t=BLHL_v5jrULnjF11gK_uuw&s=08