ਪੰਜਾਬ ਪੁਲਿਸ ਨੂੰ ਨਹੀਂ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ) – ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਲੈਣ ਲਈ ਗਈ ਪੰਜਾਬ ਪੁਲਿਸ ਨੂੰ ਖਾਲੀ ਹੱਥ ਵਾਪਸ ਮੁੜਨਾ ਪੈ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਪੰਜਾਬ ਪੁਲਿਸ ਦੀਪਕ ਟੀਨੂੰ ਦਾ ਟਰਾਂਜ਼ਿਟ ਲੈਣ ਲਈ ਦਿੱਲੀ ਗਈ ਸੀ । ਪਰ,ਅਦਾਲਤ ਨੇ ਦਿੱਲੀ ਪੁਲਿਸ ਨੂੰ ਟੀਨੂੰ ਦਾ ਤਿੰਨ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ। ਅਗਲੀ ਪੇਸ਼ੀ ਤੇ ਫਿਰ ਤੋਂ ਪੰਜਾਬ ਪੁਲਿਸ ਵੱਲੋਂ ਦੀਪਕ ਦੇ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਦੀਪਕ ਟੀਨੂੰ 1 ਅਕਤੂਬਰ ਨੂੰ ਮਾਨਸਾ ਸੀਆਈਏ ਸਟਾਫ ਦੀ ਹਿਰਾਸਤ ਵਿੱਚੋਂ ਗ੍ਰਿਫਤਾਰ ਹੋ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਦੇ ਨਾਲ ਹੀ ਉਸਦੇ ਕੋਲੋਂ ਅਸਲਾ ਵੀ ਬਰਾਮਦ ਹੋਇਆ ਸੀ।