ਪੰਜਾਬ ਪੁਲਿਸ ਨੂੰ ਮਿਲੀ ਇੱਕ ਹੋਰ ਵੱਡੀ ਕਾਮਯਾਬੀ; ਬੰਬੀਹਾ ਗੈਂਗ ਦਾ ਗੈਂਗਸਟਰ ਹੈਪੀ ਭੁੱਲਰ ਗ੍ਰਿਫਤਾਰ
ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ । ਜਾਣਕਾਰੀ ਅਨੁਸਾਰ ਏਜੀਟੀਐਫ ਨੇ ਬੰਬੀਹਾ ਗਰੁੱਪ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ ਤੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਉਸਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਹੈਪੀ ਭੁੱਲਰ ਤੇ ਕਈ ਅਪਰਾਧਿਕ ਮਾਮਲੇ ਦਰਜ ਹਨ।























