• Latest
  • Trending
ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

3 years ago
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

16 minutes ago
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

24 minutes ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

54 minutes ago
ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

55 minutes ago
ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

1 hour ago
ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

2 hours ago
Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

3 hours ago
Hindi News
English News
Saturday, September 5, 2026
No Result
View All Result
30 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

July 29, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

ਕੇ.ਐਲ.ਐਫ਼. ਕਾਰਕੁਨ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਦੇ ਹਨ ਅਤੇ ਪੰਜਾਬ ‘ਚ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਨੂੰ ਪੈਸੇ ਟ੍ਰਾਂਸਫਰ ਕਰਦੇ ਹਨ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫਤਾਰ ਵਿਅਕਤੀ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਬਣਾ ਰਹੇ ਸਨ ਯੋਜਨਾ: ਏ.ਆਈ.ਜੀ. ਐਸ.ਐਸ.ਓ.ਸੀ. ਅਸ਼ਵਨੀ ਕਪੂਰ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈ.ਐਸ.ਆਈ. ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸੂਹ ਮਿਲਣ ਕਿ ਵਿਦੇਸ਼ਾਂ ਅਧਾਰਤ ਕੁਝ ਅੱਤਵਾਦੀ ਅਨਸਰਾਂ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਐਸ.ਏ.ਐਸ. ਨਗਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਕੇਸ ਦਰਜ ਕਰਕੇ ਵਿਸ਼ੇਸ਼ ਆਪਰੇਸ਼ਨ ਸ਼ੁਰੂ ਕਰ ਦਿੱਤਾ।
ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਗਭਗ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ੀ ਨਾਲ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਚੱਲਿਆ ਹੈ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਇਸ ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੇ.ਐਲ.ਐਫ ਦੇ ਕਾਰਕੁਨ ਫਰਜ਼ੀ ਨਾਮ ਰਣਜੋਧ ਸਿੰਘ ਦੀ ਵਰਤੋਂ ਕਰਕੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਮੈਂਬਰ ਭਰਤੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਰ ਉਹ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ।
ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਕੇਐਲਐਫ ਦੇ ਵਿਦੇਸ਼ ਅਧਾਰਤ ਹੈਂਡਲਰਾਂ ਨੇ ਮਾਡਿਊਲ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀਆਂ ਦੀ ਸੂਚੀ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਵਿਅਕਤੀਆਂ ਦੀ ਰੇਕੀ ਵੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153, 153-ਏ ਅਤੇ 120-ਬੀ, ਆਰਮਜ਼ ਐਕਟ ਦੀ ਧਾਰਾ 25 (7) ਅਤੇ 25 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 18 ਅਤੇ 20 ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
September 5, 2026
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

by Navjot
September 5, 2026
0

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ  ਚੰਡੀਗੜ੍ਹ, 5 ਸਤੰਬਰ (ਵਿਸ਼ਵ...

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

by Navjot
September 5, 2026
0

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ ਮੋਕੀ, 5 ਸਤੰਬਰ...

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

by Navjot
September 5, 2026
0

ਨਿਮਿਸ਼ਾ ਸਜਯਨ ਸਟਾਰਰ ਫਿਲਮ 'Enna Vilai' ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ 'ਤੇ ਚੁਣਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
September 5, 2026
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

Most Popular

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ

by Ranjit Singh
4 weeks ago
0

International: ਜੰਗ ਤੋਂ ਬਾਅਦ ਈਰਾਨੀ ਸੁਪਰੀਮ ਲੀਡਰ ਮੁਜਤਬਾ ਦਾ ਪਹਿਲਾ ਵੀਡੀਓ ਆਇਆ ਸਾਹਮਣੇ ਨਵੀਂ ਦਿੱਲੀ, 9 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 