ਪੰਜਾਬ ਪੁਲਿਸ ਨੇ ਗੁਜਰਾਤ ਤੋਂ ਬਾਅਦ ਹੁਣ ਮਹਾਰਾਸ਼ਟਰ ਦੀ ਬੰਦਰਗਾਹ ਤੋਂ ਫੜੀ ਕਰੋੜਾਂ ਰੁਪਏ ਦੀ ਹੈਰੋਇਨ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਪੰਜਾਬ ਪੁਲਿਸ ਨੇ ਗੁਜਰਾਤ ਏਟੀਐਸ ਦੀ ਮਦਦ ਨਾਲ ਖੂਫੀਆ ਜਾਣਕਾਰੀ ਦੇ ਆਧਾਰ ਤੇ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਵੀ 77 ਕਿਲੋ ਹੈਰੋਇਨ ਬਰਾਮਦ ਕੀਤੀ ਸੀ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਸਾਂਝੇ ਅੰਤਰ-ਰਾਜੀ ਅਪਰੇਸ਼ਨਾਂ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਕੁੱਲ 148 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।
https://twitter.com/DGPPunjabPolice/status/1547822553200488448?s=20&t=uUtlYarOxC_DVy6k07eqEw